ਪੰਜਾਬ
ਵਿਧਾਨ ਸਭਾ ਚੋਣਾਂ ਵਿੱਚ ਜਨਤਾ ਦੇ ਸਮਰਥਨ ਨਾਲ ਭਾਜਪਾ ਆਪਣੇ ਦਮ ਉੱਤੇ ਬਣਾਏਗੀ ਸਰਕਾਰ : ਗੌਤਮ
ਭਾਜਪਾ ਵਰਕਰ ਕਿਸੇ ਵੀ ਚੁਣੌਤੀ ਨਾਲ ਲੜਨ ਲਈ ਤਿਆਰ: ਅਸ਼ਵਨੀ ਸ਼ਰਮਾ
ਸੰਵਿਧਾਨ ਦਿਵਸ ਦੇ ਸੰਬੰਧ ਵਿੱਚ ਭਾਜਪਾ ਵੱਲੋਂ ਸੂਬਾ ਹੈੱਡਕੁਆਰਟਰ ਵਿਖੇ ਪ੍ਰੋਗਰਾਮ ਆਯੋਜਿਤ।
ਚੰਡੀਗੜ੍ਹ: 2 ਦਸੰਬਰ ( ) ਭਾਰਤ ਦੇ ਸੰਵਿਧਾਨ ਦਿਵਸ ਸਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੈਕਟਰ 37, ਚੰਡੀਗੜ੍ਹ ਦੇ ਸੂਬਾ ਭਾਜਪਾ ਮੁੱਖ ਦਫ਼ਤਰ ਵਿਖੇ ਹੋਇਆ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ, ਰਾਜ ਸਭਾ ਮੈਂਬਰ ਅਤੇ ਪ੍ਰਦੇਸ਼ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਅਤੇ ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਮਾਗਮ ਦੌਰਾਨ ਸਟੇਜ ‘ਤੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਭਾਜਪਾ ਦੇ ਰਾਸ਼ਟਰੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ, ਸੰਗਠਨ ਮਹਾਂਮੰਤਰੀ ਦਿਨੇਸ਼ ਕੁਮਾਰ, ਸੂਬਾ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਡਾ. ਸੁਭਾਸ਼ ਸ਼ਰਮਾ ਵੀ ਮੌਜੂਦ ਸਨ।
ਦੁਸ਼ਯੰਤ ਗੌਤਮ ਨੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਣ ਵਿਚ ਡਾ: ਭੀਮ ਰਾਓ ਅੰਬੇਦਕਰ ਦੀ ਸਭ ਤੋਂ ਵੱਡੀ ਭੂਮਿਕਾ ਸੀ, ਇਸ ਲਈ ਸੰਵਿਧਾਨ ਦਿਵਸ ਵੀ ਉਨ੍ਹਾਂ ਦੇ ਸਤਿਕਾਰ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਆਪਣੇ ਦੇਸ਼ ਪ੍ਰਤੀ ਸਾਡੇ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ। ਸੰਵਿਧਾਨ ਦਿਵਸ ਮਨਾਉਣ ਪਿੱਛੇ ਇਕ ਵੱਡਾ ਕਾਰਨ ਇਹ ਹੈ ਕਿ ਪੱਛਮੀ ਸਭਿਆਚਾਰ ਯੁੱਗ ਦੌਰਾਨ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਨੂੰ ਦੇਸ਼ ਦੇ ਨੌਜਵਾਨਾਂ ਵਿਚ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ। ਦਰਅਸਲ, ਇਹ ਉਹ ਦਿਨ ਹੈ ਜਦੋਂ ਕੋਈ ਰਾਸ਼ਟਰ ਆਪਣੀ ਅਜ਼ਾਦ ਹੋਂਦ, ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਹੋਣ ਦਾ ਸੰਕਲਪ ਬਣਾਉਣ ਦੀ ਕੋਸ਼ਿਸ਼ ਕਰ ਰਹੇ ਦੇਸ਼ ਨੇ ਸੰਵਿਧਾਨ ਨੂੰ ਅਪਣਾਇਆ। ਇਸ ਦਿਨ ਸੰਵਿਧਾਨ ਸਭਾ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ। ਇਸੇ ਕਾਰਨ ਇਸ ਦਿਨ ਨੂੰ ‘ਸੰਵਿਧਾਨ ਦਿਵਸ’ ਵਜੋਂ ਮਨਾਇਆ ਜਾਂਦਾ ਹੈ।
ਦੁਸ਼ਯੰਤ ਗੌਤਮ ਨੇ ਮੌਜੂਦ ਵਰਕਰਾਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੈਦਾਨ ‘ਚ ਡੱਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਅੱਗੇ ਕੋਈ ਚੁਣੌਤੀ ਨਹੀਂ ਹੈ। ਉਸ ਕੋਲ ਚੁਣੌਤੀ ਨੂੰ ਇੱਕ ਅਵਸਰ ਵਿੱਚ ਬਦਲਣ ਦੀ ਤਾਕਤ ਹੈ I ਪਾਰਟੀ ਹਮੇਸ਼ਾਂ ਚੋਣ ਲੜਨ ਲਈ ਤਿਆਰ ਰਹਿੰਦੀ ਹੈ ਅਤੇ ਚੋਣਾਂ ਇਸ ਲਈ ਨਹੀਂ ਲੜਦੀ ਕਿ ਸਮਾਂ ਆਏਗਾ ਤਾਂ ਕੰਮ ਕਰਾਂਗੇ I ਉਨ੍ਹਾਂ ਕਿਹਾ ਕਿ ਅਸੀਂ ਪੂਰੇ ਪੰਜ ਸਾਲਾਂ ਲਈ ਜਨਤਾ ਦੀ ਸੇਵਾ ਕਰਦੇ ਹਾਂ। ਜਨਤਾ ਲਈ ਜੀਓਦੇ ਅਤੇ ਮਰਦੇ ਹਾਂ I ਉਨ੍ਹਾਂ ਕਿਹਾ ਕਿ ਸਾਲ 2022 ਵਿਚ ਹੋਣ ਵਾਲੀਆਂ ਸੂਬਾ ਵਿਧਾਨ ਸਭਾ ਚੋਣਾਂ ਵਿਚ ਭਾਜਪਾ 60 ਤੋਂ ਵੱਧ ਸੀਟਾਂ ਜਿੱਤ ਕੇ ਫਿਰ ਇਤਿਹਾਸ ਸਿਰਜੇਗੀ।
ਅਸ਼ਵਨੀ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਭਾਜਪਾ ਵਰਕਰਾਂ ਵੱਲੋਂ ਕੋਰੋਨਾ ਸਮੇਂ ਦੌਰਾਨ ਲੱਗੇ ਲਾਕਡੌਨ ਦੌਰਾਨ ਕੀਤੇ ਸੇਵਾ ਕਾਰਜਾਂ ਅਤੇ ਤਾਲਮੇਲ ਲਈ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਵੱਲੋਂ ਸਰਕਾਰ ਵਲੋਂ ਜਾਰੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਨਿਰੰਤਰ ਸੇਵਾ ਕਾਰਜ ਕੀਤੇ ਗਏ ਹਨ। ਇਸ ਸਮੇਂ ਦੌਰਾਨ ਸਾਰੇ ਭਾਜਪਾ ਨੇਤਾ ਅਤੇ ਵਰਕਰ ਵਰਚੂਅਲ ਰੂਪ ‘ਚ ਜੁੜੇ ਰਹੇ ਅਤੇ ਇੱਕ ਦੂਜੇ ਨੂੰ ਉਤਸ਼ਾਹਿਤ ਕਰਦੇ ਰਹੇ ਅਤੇ ਮਾਰਗ ਦਰਸ਼ਨ ਕਰਦੇ ਰਹੇ। ਇਸ ਸਮੇਂ ਦੌਰਾਨ, ਸੂਬਾ ਭਾਜਪਾ ਦੇ ਅਧਿਕਾਰੀ ਬੂਥ ਪੱਧਰ ਤੱਕ ਵਰਕਰਾਂ ਨਾਲ ਵਰਚੁਅਲ ਰੂਪ ‘ਚ ਜੁੜੇ ਹੋਏ ਸਨ I
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਵਿੱਚ ਭਾਜਪਾ ਦੇ ਵੱਧ ਰਹੇ ਜਨਤਕ ਅਧਾਰ ਤੋਂ ਘਬਰਾ ਗਈ ਹੈ ਅਤੇ ਭਾਜਪਾ ਦੇ ਇਸ ਵੱਧ ਰਹੇ ਜਨਤਕ ਸਮਰਥਨ ਨੂੰ ਰੋਕਣ ਲਈ ਉਹ ਨੀਚ ਰਾਜਨੀਤੀ ‘ਤੇ ਉਤਰ ਆਈ ਹੈ। ਭਾਜਪਾ ਵਰਕਰਾਂ ‘ਤੇ ਝੂਟੇ ਕੇਸ ਦਰਜ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮੇਰੇ ‘ਤੇ ਵੀ ਜਾਣ ਲੇਵਾ ਹਮਲਾ ਕੀਤਾ ਗਿਆ, ਜਿਸਦੀ ਜਿੰਮੇਵਾਰੀ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਸਾਹਮਣੇ ਲਈ ਸੀ, ਪਰ ਪੁਲਿਸ-ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਖ਼ੁਦ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਾਂਗਰਸੀ ਨੇਤਾਵਾਂ ਨੂੰ ਬਚਾਉਣ ਲਈ ਕਲੀਨ ਚਿੱਟ ਦੇ ਰਹੇ ਹਨ। ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਂਗਰਸ ਦੇ ਭ੍ਰਿਸ਼ਟਾਚਾਰ ਬਾਰੇ ਜਨਤਾ ਸਬ ਜਾਣਦੀ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ। ਭਾਜਪਾ ਸੂਬੇ ਦੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਲੋਕ ਸਮਰਥਨ ਨਾਲ ਬਹੁਮਤ ਪ੍ਰਾਪਤ ਕਰਕੇ ਸੂਬੇ ਵਿਚ ਸਰਕਾਰ ਬਣਾਏਗੀ।