ਪੰਜਾਬ

ਸਿੱਧੂ ਇੱਕ ਬੇਲਗਾਮ ਘੋੜਾ, ਜਿਸ ‘ਤੇ ਕਾਠੀ ਪਾਉਣਾ ਕਾਂਗਰਸ ਹਾਈਕਮਾਂਡ ਦੇ ਵੱਸ ਦੀ ਗੱਲ ਨਹੀਂ: ਅਸ਼ਵਨੀ ਸ਼ਰਮਾ

ਅਕਾਲੀ ਦਲ ਅਤੇ ਆਪ‘ ਨੂੰ ਝਟਕਾਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਬਹੁਤ ਸਾਰੇ ਦਿੱਗਜ ਨੇਤਾ ਭਾਜਪਾ ਵਿੱਚ ਹੋਏ ਸ਼ਾਮਲ

 ਚੰਡੀਗੜ੍ਹ: 1 ਅਕਤੂਬਰ (  ): ਸੂਬਾ ਭਾਜਪਾ ਪ੍ਰਧਾਨ  ਅਸ਼ਵਨੀ ਸ਼ਰਮਾ ਨੇ  ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਪੰਜਾਬ ਵਿੱਚ ਆਪਣੇ ਆਖਰੀ ਸਾਹ ਗਿਣ ਰਹੀ ਹੈ ਅਤੇ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਕਾਂਗਰਸ ਦੇ ਨਿਘਾਰ (ਖਾਤਮੇ) ਵਿੱਚ ਆਖਰੀ ਕਿੱਲ ਠੋਕ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੇ ਭੁੱਖੇ ਹਨ। ਜੇਕਰ ਕਾਂਗਰਸ ਹਾਈ ਕਮਾਂਡ ਨੇ ਸਿੱਧੂ ਨੂੰ ਮੁੱਖ ਮੰਤਰੀ ਬਣਾਇਆ ਹੁੰਦਾ ਤਾਂ ਸ਼ਾਇਦ ਪੰਜਾਬ ਵਿੱਚ ਇੰਨਾ ਵੱਡਾ ਸਿਆਸੀ ਭੂਚਾਲ ਨਾ ਆਉਂਦਾ! ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਂਣ ਲਈ ਅਤੇ ਕਾਂਗਰਸ ਹਾਈਕਮਾਨ ਨੇ ਪੰਜਾਬ ਵਿੱਚ ਪਾਰਟੀ ਦੇ ਡੁੱਬਦੇ ਜਹਾਜ਼ ਨੂੰ ਬਚਾਉਣ ਲਈ ਇੱਕ ਡਰਾਮਾ ਰਚਿਆ ਅਤੇ ਇਸਨੂੰ ਪੰਜਾਬ ਵਿੱਚ ਸਿੱਧੂ ਦੇ ਰੂਪ ਵਿੱਚ ਮੈਦਾਨ ‘ਚ ਉਤਾਰਿਆ। ਪਰ ਕਾਂਗਰਸ ਹਾਈਕਮਾਂਡ ਨੂੰ ਸ਼ਾਇਦ ਇਹ ਨਹੀਂ ਪਤਾ ਸੀ ਕਿ ਸਿੱਧੂ ਇੱਕ ਬੇਲਗਾਮ ਘੋੜਾ ਹੈ, ਜਿਸ ਨੂੰ ਲਗਾਮ ਲਗਾਉਣੀ ਉਹਨਾਂ ਦੇ ਵੱਸ ਦੀ ਗੱਲ ਨਹੀਂ ਸੀ ਅਤੇ ਅਜਿਹਾ ਹੀ ਹੋਇਆ।  ਸਿੱਧੂ ਮੁੱਖ ਮੰਤਰੀ ਨੂੰ ਆਪਣੀਆਂ ਸ਼ਰਤਾਂ ‘ਤੇ ਚਲਾਉਣਾ ਚਾਹੁੰਦੇ ਹਨ ਜੋ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਲੜਾਈ ਦਾ ਖਮਿਆਜ਼ਾ ਸੂਬੇ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ, ਸੂਬੇ ਦੇ ਲੋਕਾਂ ਨੂੰ ਸਸਤੀ ਅਤੇ 24 ਘੰਟੇ ਬਿਜਲੀ, ਬੇਰੁਜ਼ਗਾਰੀ ਨੂੰ ਖ਼ਤਮ ਕਰਨ, ਵੱਡੇ ਉਦਯੋਗਿਕ ਘਰਾਣਿਆਂ ਨੂੰ ਪੰਜਾਬ ਵਿੱਚ ਲਿਆਉਣ, ਨਵੇਂ ਉਦਯੋਗ ਸਥਾਪਤ ਕਰਨ, ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਲਈ ਅਤੇ ਉਨ੍ਹਾਂ ਨੂੰ ਅੱਜ ਦੇ ਯੁੱਗ ਦੇ ਨਾਲ ਚੱਲਣ ਲਈ ਪ੍ਰੇਰਤ ਕਰਨਾ ਆਦਿ ਪਹਿਲ ਦੇ ਅਧਾਰ ਤੇ ਕੀਤੇ ਜਾਣਗੇI

ਭਾਰਤੀ ਜਨਤਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਪੱਖੀ ਅਤੇ ਲੋਕ ਪੱਖੀ ਨੀਤੀਆਂ ਕਾਰਨ ਭਾਜਪਾ ਪਰਿਵਾਰ ਲਗਾਤਾਰ ਵਧ ਰਿਹਾ ਹੈ। ਇਸ ਕੜੀ ਵਿੱਚ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਸੰਗਠਨਾਂ ਦੇ ਸੀਨੀਅਰ ਆਗੂ, ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਇਨ੍ਹਾਂ ਸਾਰੇ ਨੇਤਾਵਾਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਿਵਾਈ ਅਤੇ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਅਤੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਆਲ ਇੰਡੀਆ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਕਿਸਾਨ ਵਿੰਗ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਅਕਾਲੀ ਜਥਾ ਸਾਹਿਬ ਸਿੰਘ ਢਿੱਲੋ (ਕਪੂਰਥਲਾ), ਰਿਟਾਇਰਡ ਕਰਨਲ ਵਿਵੇਕ ਕੁਮਾਰ ਸ਼ਰਮਾ (ਫਰੀਦਕੋਟ), ਸ਼੍ਰੋਮਣੀ ਅਕਾਲੀ ਦਲ ਪੰਚਾਇਤ ਯੂਨੀਅਨ ਬਲਾਕ ਜਗਰਾਉਂ ਦੇ ਪ੍ਰਧਾਨ ਅਤੇ ਪੰਚਾਇਤ ਯੂਨੀਅਨ ਦੇ ਉਪ ਪ੍ਰਧਾਨ ਲੁਧਿਆਣਾ ਅਤੇ ਲੁਧਿਆਣਾ ਦਿਹਾਤੀ ‘ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਚੇਅਰਮੈਨ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ) ਅਤੇ ਯੂਥ ਫ਼ਾਉਂਡੇਸ਼ਨ (ਰਜਿ.) ਦੇ ਕੈਪਟਨ ਬਲੌਰਾ ਸਿੰਘ (ਜਗਰਾਉਂ), ਪੰਜਾਬ ਕਰਾਟੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਕਾਸ਼ ਸਾਹੂ (ਜਗਰਾਉਂ), ਪੰਜਾਬ ਕਰਾਟੇ ਐਸੋਸੀਏਸ਼ਨ ਦੇ ਡਾਇਰੈਕਟਰ ਦੀਪਕ ਕੁਮਾਰ (ਜਗਰਾਉਂ), ਚੰਡੀਗੜ੍ਹ ਕਰਾਟੇ ਐਸੋਸੀਏਸ਼ਨ ਦੇ ਕੋਚ ਅਤੇ ਸੰਯੁਕਤ ਸਕੱਤਰ ਹਰਬਿੰਦਰ ਸਿੰਘ (ਮੁਹਾਲੀ), ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਆਟੋ ਯੂਨੀਅਨ ਦੇ ਪ੍ਰਧਾਨ ਕੁਲਜਿੰਦਰ ਸਿੰਘ (ਪਟਿਆਲਾ), ਮਨਜੀਤ ਸਿੰਘ (ਪਟਿਆਲਾ), ਪ੍ਰਵੀਨ ਕੁਮਾਰ (ਪਟਿਆਲਾ), ਰੋਹਿਤ ਕੁਮਾਰ (ਪਟਿਆਲਾ), ਹੈਪੀ ਵਰਮਾ (ਪਟਿਆਲਾ), ਬਲਜਿੰਦਰ ਸਿੰਘ (ਪਟਿਆਲਾ), ਬਲਕਾਰ ਸਿੰਘ (ਪਟਿਆਲਾ) ਅਤੇ ਐਫ.ਸੀ.ਆਈ. ਜਨਰਲ ਸਟਾਫ ਯੂਨੀਅਨ ਦੇ ਆਲ ਇੰਡੀਆ ਜਨਰਲ ਸਕੱਤਰ ਮਹਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

            ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ, ਬਿਕਰਮਜੀਤ ਸਿੰਘ ਚੀਮਾ, ਹਰਜੀਤ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਸ਼ਾਹਪੁਰ, ਸੰਤੋਖ ਸਿੰਘ ਗੁਮਟਾਲਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!