ਪੰਜਾਬ
ਪੰਜਾਬ ਦੇ ਮੌਜੂਦਾ ਹਾਲਤਾਂ ਨੂੰ ਲੈ ਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਪੰਜਾਬ ਦੇ ਰਾਜਪਾਲ ਨਾਲ ਚਰਚਾ
ਪੰਜਾਬ ਦੇ ਮੌਜੂਦਾ ਹਾਲਤਾਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਚਰਚਾ ਕੀਤੀ ਹੈ । ਕੇਂਦਰ ਸਰਕਾਰ ਵਲੋਂ ਬਾਰਡਰ ਤੇ ਬੀ ਐਸ ਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਵਿਰੋਧੀ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧ ਰਹੇ ਹਨ ।
ਪੰਜਾਬ ਸਰਕਾਰ ਵੀ ਇਸ ਦਾ ਵਿਰੋਧ ਕਰ ਰਹੀ ਇਸ ਦੇ ਵਿਚਕਾਰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਰਾਜਪਾਲ ਨਾਲ ਕੀਤੀ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ । ਸੋਮ ਪ੍ਰਕਾਸ਼ ਨੇ ਇਕ ਸਮਾਗਮ ਵਿਚ ਮੁਲਾਕਤ ਕੀਤੀ ਹੈ । ਤੇ ਪੰਜਾਬ ਦੇ ਮੌਜੂਦਾ ਹਾਲਤ ਤੇ ਚਰਚਾ ਕੀਤੀ ਹੈ । ਓਧਰ ਅਕਾਲੀ ਦਲ ਵਲੋਂ ਰਾਜਪਾਲ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ । ਸੂਤਰਾਂ ਦਾ ਕਹਿਣਾ ਹੈ ਕਿ ਸੋਮ ਪ੍ਕਾਸ਼ ਨੇ ਰਾਜਪਾਲ ਨਾਲ ਪੰਜਾਬ ਦੇ ਵੱਖ ਵੱਖ ਮੁਦਿਆਂ ਤੇ ਗੱਲਬਾਤ ਕੀਤੀ ਹੈ ਅਤੇ ਮੌਜੂਦਾ ਜੋ ਹਾਲਾਤਾਂ ਬਣੇ ਹਨ ਉਸ ਨਾਲ ਕਿਵੇਂ ਨਿਪਟਣਾ ਹੈ ।