ਪੰਜਾਬ

ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਚੰਡੀਗੜ੍ਹ, 19 ਅਕਤੂਬਰ : ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕੀਤਾ।

ਵਿਜੀਲੈਂਸ ਬਿਊਰੋ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਖੇ ਪੰਜਾਬ ਰਾਜ ਗੁਦਾਮ ਕਾਰਪੋਰੇਸ਼ਨ ਦੇ ਇੰਸਪੈਕਟਰ ਮੁਨੀਸ਼ ਕੁਮਾਰ ਨੂੰ ਪਟਿਆਲਾ ਨਿਵਾਸੀ ਜੋਹਨ ਗੁਪਤਾ ਦੀ ਸ਼ਿਕਾਇਤ ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਜਾਣ ਤੇ ਟਿੱਪਣੀ ਕਰਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਜੇਕਰ ਵਿਭਾਗ ਦੇ ਕਿਸੇ ਅਧਿਕਾਰੀ ਅਤੇ ਕਰਮਚਾਰੀ ਨੂੰ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਦੀ ਸੂਚਨਾ ਮਿਲੀ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਖਰੀਦ ਕਾਰਜ ਵਿਚ ਲੱਗੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕਰਨ ਅਤੇ ਸਰਕਾਰ ਵੱਲੋਂ ਤੈਅ ਮਿਲਿੰਗ ਨਿਯਮਾਂ ਅਨੁਸਾਰ ਕੰਮ ਕਰਨਾ ਯਕੀਨੀ ਬਣਾਉਣ।
ਸ਼੍ਰੀ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਵਿਜੀਲੈਂਸ ਵਿੰਗ ਨੂੰ ਵੀ ਆਪਣੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!