ਪੰਜਾਬ

ਪੰਜਾਬ ਪੁਲੀਸ ਵਲੋਂ ਮੋਗਾ ਤੋਂ 18 ਕਿੱਲੋ ਚੂਰਾ ਪੋਸਤ ਬਰਾਮਦ; 11 ਵਿਅਕਤੀ ਨਾਮਜ਼ਦ

ਚੰਡੀਗੜ/ ਮੋਗਾ ,2 ਨਵੰਬਰ:
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਮੋਗਾ ਦੇ ਧਰਮਕੋਟ ਸਬ-ਡਵੀਜਨ ਦੇ ਬੱਦੂਵਾਲ ਬਾਈਪਾਸ ‘ਤੇ ਸਥਿਤ ਇੱਕ ਗੋਦਾਮ ਤੋਂ 1800 ਕਿਲੋ ਵਜ਼ਨ ਵਾਲੀਆਂ  ਭੁੱਕੀ ਦੀਆਂ 90 ਬੋਰੀਆਂ (20 ਕਿਲੋ ਪ੍ਰਤੀ ਬੋਰੀ) ਬਰਾਮਦ ਕੀਤੀਆਂ ਹਨ। ਪੁਲੀਸ ਨੇ ਗੋਦਾਮ ਵਿੱਚੋਂ ਇੱਕ ਟਰੱਕ (ਐਚਆਰ-64-6149) ਅਤੇ ਇੱਕ ਐਮਯੂਵੀ ਜ਼ਾਈਲੋ (ਪੀਬੀ-05-ਜੇ-9539) ਨੂੰ ਵੀ ਕਬਜ਼ੇ ਵਿੱਚ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਪੁਲੀਸ ਨੂੰ ਮਿਲੀ ਸੂਹ  ‘ਤੇ ਕਾਰਵਾਈ ਕਰਦੇ ਹੋਏ ਐਸਐਸਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਨੇ ਪੁਲਿਸ ਟੀਮ ਨੂੰ ਗੋਦਾਮ ‘ਤੇ ਛਾਪੇਮਾਰੀ ਲਈ ਭੇਜਿਆ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਭੁੱਕੀ ਨੂੰ ਜਬਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਅਤੇ ਪਿੰਡ ਦੌਲੇਵਾਲਾ ਦੇ ਪਿੱਪਲ ਸਿੰਘ, ਜੋ ਕਿ ਐਨਡੀਪੀਐਸ ਐਕਟ ਤਹਿਤ 30 ਸਾਲ ਦੀ ਸਜਾ ਕੱਟ ਰਿਹਾ ਹੈ,  ਸਮੇਤ 11 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਹੋਰ 10 ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਉਰਫ ਲਾਭਾ, ਮਿੰਨਾ ਸਿੰਘ, ਰਸਾਲ ਸਿੰਘ ਉਰਫ ਨੰਨੂ, ਕਰਮਜੀਤ ਸਿੰਘ ਉਰਫ ਕਰਮਾ, ਗੁਰਜਿੰਦਰ ਸਿੰਘ ਉਰਫ ਮੋਟੂ, ਜੁਗਰਾਜ ਸਿੰਘ ਉਰਫ ਜੋਗਾ, ਲਖਵਿੰਦਰ ਸਿੰਘ ਉਰਫ ਕੱਕੂ, ਪਰਮਜੀਤ ਸਿੰਘ ਉਰਫ ਪੰਮਾ ਅਤੇ ਬੂਟਾ ਸਿੰਘ, ਸਾਰੇ ਵਾਸੀ  ਪਿੰਡ ਦੌਲੇਵਾਲਾ  ਅਤੇ ਮੰਗਲ ਸਿੰਘ ਵਾਸੀ ਪਿੰਡ ਮੰਦਿਰ ਵਜੋਂ ਹੋਈ ਹੈ ।
ਐਸਐਸਪੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ।
ਦੱਸਣਯੋਗ ਹੈ ਕਿ  ਥਾਣਾ ਧਰਮਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 15-61/85 ਅਧੀਨ ਐਫ.ਆਈ.ਆਰ ਨੰਬਰ 202 ਮਿਤੀ 1 ਨਵੰਬਰ 2021 ਨੂੰ ਦਰਜ ਕੀਤੀ ਗਈ ਹੈ।

PUNJAB POLICE RECOVERS 18-QUINTALS POPPY HUSK FROM MOGA; 11 BOOKED

CHANDIGARH/MOGA, November 2:

Under its ongoing Fight Against Drugs, Punjab Police on Tuesday have recovered 90 bags (20Kg each) of poppy husk, weighing 1800 Kg, from a godown situated at Badduwal Bypass in Dharamkot sub-division of Moga. The Police have also impounded a truck (HR-64-6149) and an MUV Xylo (PB-05-J-9539) from the godown.

Sharing details, Director General of Police (DGP) Punjab Iqbal Preet Singh Sahota said that acting on a secret information, SSP Moga Surinderjit Singh Mand sent a police team to conduct a raid at the godown.

The police teams have managed to seize the poppy husk and booked 11 persons including Pippal Singh of Daulewala village, who has been serving 30 years sentence in jail under NDPS Act, said the DGP.

Other 10 accused persons have been identified as Inderjit Singh alias Labha, Minna Singh, Rasaal Singh alias Nannu, Karamjit Singh alias Karma, Gurjinder Singh alias Motu, Jugraj Singh alias Joga, Lakhwinder Singh alias Kakku, Paramjit Singh alias Pamma and Buta Singh, all residents of village Daulewala and Mangal Singh of village Mandir.

SSP Mand said that further investigations are on and all the accused persons will be arrested soon.

Meanwhile, FIR No. 202 dated November 1, 2021 under sections 15-61/85 of the NDPS Act has been registered at Police Station Dharamkot.

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!