ਪੰਜਾਬ
ਜਨਰਲ ਕੈਟਾਗਰੀ ਕਮਿਸ਼ਨ ਬਣਾਉਂਣਾ ਚਰਨਜੀਤ ਸਿੰਘ ਚੰਨੀ ਦਾ ਇਤਿਹਾਸਿਕ ਕਦਮ : ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ
ਜੋ ਕੰਮ ਪਹਿਲੇ ਮੁੱਖ ਮੰਤਰੀ ਨਹੀਂ ਕਰ ਸਕੇ, ਉਹ ਚਰਨਜੀਤ ਸਿੰਘ ਚੰਨੀ ਨੇ ਕਰ ਦਿਖਾਇਆ
ਸ਼੍ਰੀ ਚਮਕੌਰ ਸਾਹਿਬ,15ਦਸੰਬਰ()- ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲ਼ੋਂ ਪ੍ਰੈੱਸ ਕਾਨਫ਼ਰੰਸ ਕਰਕੇ ਜਨਰਲ ਕੈਟਾਗਰੀ ਕਮਿਸ਼ਨ ਬਣਾਉਣ ਦਾ ਐਲਾਨ ਦਾ ਜਨਰਲ ਵਰਗ ਵਲ਼ੋਂ ਪੁਰਜ਼ੋਰ ਸਵਾਗਤ ਕੀਤਾ ਹੈ। ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿ) ਦੇ ਪ੍ਰਧਾਨ ਸੁਖਬੀਰ ਸਿੰਘ, ਰਣਜੀਤ ਸਿੰਘ ਸਿੱਧੂ, ਜਸਵੀਰ ਸਿੰਘ ਗੜਾਂਗ, ਮਹੇਸ਼ ਸ਼ਰਮਾ, ਕੌਸ਼ਲ ਸ਼ਰਮਾ, ਸ਼ੇਰ ਸਿੰਘ, ਕਪਿਲ ਦੇਵ ਪ੍ਰਾਸ਼ਰ, ਸੁਰਿੰਦਰ ਕੁਮਾਰ ਸੈਣੀ, ਜਤਿੰਦਰਪਾਲ ਸਿੰਘ , ਸੁਦੇਸ਼ ਕਮਲ ਸ਼ਰਮਾ, ਅਰਪਨਪ੍ਰੀਤ ਸਿੰਘ, ਪ੍ਰਦੀਪ ਸਿੰਘ, ਯਾਦਵਿੰਦਰ ਸਿੰਘ ਕੰਧੋਲਾ, ਹਰਜੀਤ ਸਿੰਘ ਗਰੇਵਾਲ ਅਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ ਕਦਮ ਨੂੰ ਇਤਿਹਾਸਿਕ ਦੱਸਦੇ ਹੋਏ ਕਿਹਾ ਕਿ ਜੋ ਕੰਮ ਪਹਿਲੇ ਮੁੱਖ ਮੰਤਰੀ ਨਹੀਂ ਕਰ ਸਕੇ, ਉਹ ਚਰਨਜੀਤ ਸਿੰਘ ਚੰਨੀ ਨੇ ਕਰ ਦਿਖਾਇਆ ਹੈ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਵੀਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿਚ ਮਤਾ ਪਾਸ ਕਰਕੇ ਤੁਰੰਤ ਨੋਟੀਫ਼ਿਕੇਸ਼ਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੀ ਭੁੱਖ ਹੜਤਾਲ ਅੱਜ 20ਵੇਂ ਦਿਨ ਵਿਚ ਸ਼ਾਮਿਲ ਹੋ ਗਈ। ਅੱਜ ਭੁੱਖ ਹੜਤਾਲ ਤੇ ਗੁਰਜੰਟ ਸਿੰਘ ਮਾਨ ਦੀ ਅਗਵਾਈ ਹੇਠ ਕੁਲਵੰਤ ਸਿੰਘ, ਲਾਭ ਸਿੰਘ ਬਰਾੜ, ਮੋਤੀ ਸਿੰਘ ਸਮਰਾ, ਬਲਵਿੰਦਰ ਸਿੰਘ ਮੋੜ ਸ਼ਾਮਿਲ ਹੋਏ। ਇਨ੍ਹਾਂ ਦਾ ਸਵਾਗਤ ਫੈਡਰੇਸ਼ਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ ਨੇ ਕੀਤਾ।