ਪੰਜਾਬ

ਮੁੱਖ ਮੰਤਰੀ ਚਰਨਜੀਤ ਚੰਨੀ ਚਰਨਜੀਤ ਦੇ ਸਕੇ ਮਾਮੇ ਦਾ ਲੜਕਾ ਭਾਜਪਾ ਵਿਚ ਸ਼ਾਮਿਲ

ਲਖਵਿੰਦਰ ਕੌਰ ਗਰਚਾ (ਸਾਬਕਾ ਓ.ਐਸ.ਡੀ. ਮੁੱਖ ਮੰਤਰੀ), ਜਸਵਿੰਦਰ ਸਿੰਘ ਧਾਲੀਵਾਲ (ਮੁੱਖ ਮੰਤਰੀ ਚੰਨੀ ਦੇ ਚਚੇਰੇ ਭਰਾ) ਅਤੇ ਕਿਸਾਨ ਯੂਨੀਅਨ ਕਾਦੀਆਂ ਗਰੁੱਪ ਜ਼ਿਲ੍ਹਾ ਮੋਗਾ ਦੇ ਸਾਬਕਾ ਮੀਤ ਪ੍ਰਧਾਨ ਰਣਵੀਰ ਸਿੰਘ ਰਣੀਆ ਸਮੇਤ ਕਈ ਸਿਆਸੀ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਹੋਏ ਸ਼ਾਮਲ।

 

ਚੰਡੀਗੜ੍ਹ, 11 ਜਨਵਰੀ (   ), ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਮੰਗਲਵਾਰ ਨੂੰ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਜਿਹਨਾਂ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਪਾਰਟੀ ਦੇ ਸਿਰੋਪੇ ਪਹਿਨਾ ਕੇ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਦੇ ਸਮੂਹ ਮੈਂਬਰਾਂ ਨੇ ਇਕਜੁੱਟ ਹੋ ਕੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਦੇ ਨਾਅਰੇ ਨਾਲ ਭਾਜਪਾ ਦੀ ਸਰਕਾਰ ਬਣਾਉਣ ਦੀ ਸਹੁੰ ਚੁੱਕੀ। ਅੱਜ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਲਖਵਿੰਦਰ ਕੌਰ ਗਰਚਾ (ਮੁਹਾਲੀ), ਯੂਥ ਕਾਂਗਰਸ ਦੇ ਮੀਤ ਪ੍ਰਧਾਨ ਤੇ ਕਾਂਗਰਸ ਕਮੇਟੀ ਸਮਾਣਾ ਦੇ ਮੀਤ ਪ੍ਰਧਾਨ ਬੇਅੰਤ ਸਿੰਘ, ਸਰਹਦੀ ਵੇਅਫੇਅਰ ਐਂਡ ਡਿਵੈਲਪਮੈਂਟ ਸੁਸਾਇਟੀ ਦੇ ਸਾਬਕਾ ਪ੍ਰਧਾਨ ਕੈਪਟਨ ਅਮਨਦੀਪ ਸਿੰਘ (ਗੁਰਦਾਸਪੁਰ), ਸੇਵਾਮੁਕਤ ਲੈਫਟੀਨੈਂਟ ਕਰਨਲ ਗੁਰਪ੍ਰਕਾਸ਼ ਸਿੰਘ ਵਿਰਕ (ਮੁਹਾਲੀ), ਅਕਾਲੀ ਦਲ ਪੰਜਾਬ ਦੇ ਸੰਯੁਕਤ ਸਕੱਤਰ ਅਤੇ ਪੰਜਾਬ ਰਾਏ ਸਿੱਖ (ਐਸ.ਸੀ.) ਸੁਧਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪੂਰਨ ਚੰਦ (ਫਾਜ਼ਿਲਕਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੀ.ਏ. ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਤੁੰਗ, ਮੁੱਖ ਮੰਤਰੀ ਚੰਨੀ ਦੇ ਚਚੇਰੇ ਭਰਾ ਜਸਵਿੰਦਰ ਸਿੰਘ ਧਾਲੀਵਾਲ (ਮੁਹਾਲੀ), ਕਿਸਾਨ ਯੂਨੀਅਨ ਕਾਦੀਆਂ ਗਰੁੱਪ ਜ਼ਿਲ੍ਹਾ ਮੋਗਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਬੰਧਕ ਕਿਸਾਨ ਵਿੰਗ ਸ਼੍ਰੋਮਣੀ ਕਾਲੀ ਦਲ ਦੇ ਰਣਵੀਰ ਸਿੰਘ ਰਣੀਆ (ਮੋਗਾ), ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਚੌਧਰੀ ਅਰਜੁਨ ਸਿੰਘ ਕਾਂਸਲ (ਮੁਹਾਲੀ), ਡਾਇਰੈਕਟਰ ਪੰਜਾਬ ਮੰਡੀ ਬੋਰਡ ਅਤੇ ਆਲ ਇੰਡੀਆ ਜਾਟ ਮਹਾਸਭਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਬਡਹੇੜੀ (ਮੁਹਾਲੀ) ਸਮੇਤ ਵੱਖ-ਵੱਖ ਸਿਆਸੀ, ਸਮਾਜਿਕ ਤੇ ਹੋਰ ਜਥੇਬੰਦੀਆਂ ਦੇ 68 ਆਗੂ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ’ਚ ਸ਼ਾਮਲ ਓਏ ਹਨ। ਗੁਪਤਾ ਨੇ ਸਾਰਿਆਂ ਦਾ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਹ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਪੋ-ਆਪਣੇ ਖੇਤਰ ਦੇ ਲੋਕਾਂ ਤੱਕ ਲਿਜਾ ਕੇ ਉਨ੍ਹਾਂ ਦੇ ਹਲਕੇ ਤੋਂ ਭਾਜਪਾ ਉਮੀਦਵਾਰ ਦੀ ਚੋਣ ਵਿੱਚ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

          ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੌਕੇ ‘ਤੇ ਭਾਜਪਾ ਦੇ ਸੂਬਾ ਦਫ਼ਤਰ ‘ਚ ਆਯੋਜਿਤ ਪੱਤਰਕਾਰ ਸੰਮੇਲਨ ‘ਚ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ‘ਚ ਪਾਰਟੀ ਹਾਈਕਮਾਂਡ ਦੀ ਅਗਵਾਈ ‘ਚ ਕਾਂਗਰਸ ਦੇ ਦੋ ਵਾਰ ਦੇ ਸਾਬਕਾ ਵਿਧਾਇਕ ਰਹੇ ਅਰਵਿੰਦ ਖੰਨਾ ਅਤੇ ਗੁਰਚਰਨ ਸਿੰਘ ਟੌਹੜਾ ਦੇ ਪਰਿਵਾਰ ਅਤੇ ਹੋਰ ਪਾਰਟੀਆਂ ਦੇ ਕਈ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ ਹੋਣ ਦੇ ਨਾਲ-ਨਾਲ ਕਈ ਦਿੱਗਜ ਆਗੂ ਵੀ ਚੰਡੀਗੜ੍ਹ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿਆਸੀ ਮੀਟਿੰਗ ਤੋਂ ਇਲਾਵਾ ਕਈ ਤੋਹਫ਼ਿਆਂ ਦਾ ਨੀਂਹ ਪੱਥਰ ਰੱਖਣ ਤੋਂ ਇਲਾਵਾ ਪੰਜਾਬ ਦੇ ਵਿਕਾਸ ਨੂੰ ਕਿਵੇਂ ਤੇਜ਼ ਕੀਤਾ ਜਾਵੇ ਅਤੇ ਇੱਥੇ ਨਵੇਂ ਕਾਰੋਬਾਰ ਕਿਵੇਂ ਸਥਾਪਿਤ ਕੀਤੇ ਜਾਣ, ਇਸ ਸਬੰਧੀ ਯੋਜਨਾਵਾਂ ਦੇ ਨਾਲ ਪ੍ਰਧਾਨ ਮੰਤਰੀ ਪੰਜਾਬ ਆਏ ਸਨ। ਪਰ ਸੂਬਾ ਸਰਕਾਰ ਅਤੇ ਇਸ ਦੇ ਚਾਲਬਾਜ਼ ਸਿਆਸਤਦਾਨਾਂ ਵੱਲੋਂ ਇੱਕ ਸਾਜ਼ਿਸ਼ ਤਹਿਤ ਉਨ੍ਹਾਂ ਦੀ ਫੇਰੀ ਨੂੰ ਜ਼ਬਰਦਸਤੀ ਰੋਕ ਦਿੱਤਾ ਗਿਆ। ਦੇਸ਼ ਨੂੰ ਪਿਆਰ ਕਰਨ ਵਾਲੇ ਲੋਕ ਇਸ ਨਾਲ ਬਹੁਤ ਦੁਖੀ ਹੋਏ ਹਨ। ਸ਼ੇਖਾਵਤ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ ‘ਚ ਹੈ, ਇਸ ਲਈ ਮੈਂ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕਰਾਂਗਾ। ਜਿਸ ਦਿਨ ਰਿਪੋਰਟ ਆਵੇਗੀ, ਅਜਿਹੀਆਂ ਘਟੀਆ ਹਰਕਤਾਂ ਕਰਨ ਵਾਲਿਆਂ ਨੂੰ ਮੁੰਹ ਲੁਕੌਣ ਲਈ ਵੀ ਥਾਂ ਨਹੀਂ ਮਿਲੇਗੀ।

          ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਅੱਜ ਅਮਨ-ਸ਼ਾਂਤੀ ਚਾਹੁੰਦਾ ਹੈ, ਪੰਜਾਬ ਦੇ ਲੋਕਾਂ ਦੇ ਆਸ਼ੀਰਵਾਦ ਨਾਲ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਸੂਬੇ ਵਿੱਚ ਸਖ਼ਤ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਜੋ ਪੰਜਾਬ ਦੀ ਮਿੱਟੀ ਨਾਲ ਜੁੜੇ ਹੋਏ ਹਨ ਅਤੇ ਉਹ ਸੂਬੇ ਦੇ ਚੰਗੇ-ਮਾੜੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਅਜਿਹੇ ਲੋਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਸਾਰਿਆਂ ਦਾ ਭਾਜਪਾ ਪਰਿਵਾਰ ਵਿੱਚ ਸਵਾਗਤ ਹੈ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਤਬਾਹੀ ਅਤੇ ਕਰਜ਼ੇ ਦੀ ਮਾਰ ਹੇਠ ਆ ਚੁੱਕਾ ਹੈ, ਜਿਸ ਦਾ ਮੁੜ ਵਿਕਾਸ ਸਿਰਫ ਭਾਜਪਾ ਹੀ ਕਰ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!