ਪੰਜਾਬ

ਭਗਵੰਤ ਮਾਨ ਨੇ ਮੁੱਖ ਮੰਤਰੀ ਚੰਨੀ ਨੂੰ ਧੂਰੀ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ

-ਚਮਕੌਰ ਸਾਹਿਬ ਰਾਖਵੀਂ ਸੀਟ, ਮੈਂ ਉੱਥੋਂ ਚੋਣ ਨਹੀਂ ਲੜ ਸਕਦਾ, ਚੰਨੀ ਧੂਰੀ ਆਉਣ ਅਤੇ ਮੇਰੇ ਖ਼ਿਲਾਫ਼ ਲੜਨ, ਮੈਂ ਸਵਾਗਤ ਕਰਾਂਗਾ: ਭਗਵੰਤ ਮਾਨ
-ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਦਿੱਤੀ ਸੀ ਚੁਣੌਤੀ
ਚੰਡੀਗੜ੍ਹ, 22 ਜਨਵਰੀ 2022
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ‘ਤੇ ਪਲਟ ਵਾਰ ਕੀਤਾ ਅਤੇ ਚੰਨੀ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣੇ ਖ਼ਿਲਾਫ਼ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ।
ਸ਼ਨੀਵਾਰ ਨੂੰ ਸ੍ਰੀ ਅੰਮ੍ਰਿਤਸਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਾਇਦ ਮੁੱਖ ਮੰਤਰੀ ਚੰਨੀ ਨੂੰ ਨਹੀਂ ਪਤਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਰਾਖਵਾਂ ਹੈ। ਨਾ ਉਹ (ਮਾਨ) ਅਤੇ ਨਾ ਹੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇੱਥੋਂ ਚੋਣ ਲੜ ਸਕਦੇ ਹਨ। ਜੇ ਮੁੱਖ ਮੰਤਰੀ ਚੰਨੀ ਨੂੰ ਖ਼ੁਦ ਅਤੇ ਪੰਜਾਬ ਦੇ ਲੋਕਾਂ ‘ਤੇ ਭਰੋਸਾ ਹੈ ਤਾਂ ਉਹ (ਚੰਨੀ) ਧੂਰੀ ਆਉਣ ਅਤੇ ਉਨ੍ਹਾਂ (ਮਾਨ) ਖ਼ਿਲਾਫ਼ ਚੋਣ ਲੜਨ। ਉਹ ਚੰਨੀ ਦਾ ਸਵਾਗਤ ਕਰਨਗੇ। ਧੂਰੀ ਦੇ ਲੋਕ ਉਚਿੱਤ ਫ਼ੈਸਲਾ ਕਰਨਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!