ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖਤ ਕਾਰਵਾਈ-ਜ਼ਿਲਾ ਚੋਣ ਅਫ਼ਸਰ
ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖਤ ਕਾਰਵਾਈ-ਜ਼ਿਲਾ ਚੋਣ ਅਫ਼ਸਰ
ਨਜ਼ਰਸਾਨੀ ਕਰ ਰਹੀਆਂ ਟੀਮਾਂ ਨੂੰ ਸਖਤੀ ਨਾਲ ਕੰਮ ਕਰਨ ਦੇ ਦਿੱਤੇ ਆਦੇਸ਼
ਬਿਨਾਂ ਪ੍ਰਵਾਨਗੀ ਤੋਂ ਕੋਈ ਵੀ ਗਤੀਵਿਧੀ ਨਾ ਜਾਵੇ ਕੀਤੀ
ਮੀਟਿੰਗ ਦੌਰਾਨ ਦਿੱਤੇ ਲੋੜੀਂਦੇ ਆਦੇਸ਼
ਬਠਿੰਡਾ, 28 ਜਨਵਰੀ : ਵਿਧਾਨ ਸਭਾ ਚੋਣਾ-2022 ਦੇ ਮੱਦੇਨਜ਼ਰ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਜ਼ਿਲੇ ਨਾਲ ਸਬੰਧਤ ਵੱਖ-ਵੱਖ ਆਰ.ਓਜ਼, ਏਆਰਓਜ਼, ਪੁਲਿਸ ਅਧਿਕਾਰੀਆਂ ਅਤੇ ਚੋਣਾਂ ਸਬੰਧੀ ਗਠਿਤ ਕੀਤੀਆਂ ਗਈਆਂ ਵੱਖ-ਵੱਖ ਜ਼ਿਲਾ ਪੱਧਰੀ ਟੀਮਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨਾਂ ਇਹ ਵੀ ਖ਼ਾਸ ਹਦਾਇਤ ਕੀਤੀ ਕਿ ਜੇਕਰ ਜ਼ਿਲੇ ਅੰਦਰ ਕੋਈ ਵੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਉਨਾਂ ਐਸ.ਐਸ.ਟੀ. ਅਤੇ ਐਸ.ਐਫ.ਟੀਮਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲੇ ਅੰਦਰ ਚੈਕਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨਾਂ ਨਿਰਧਾਰਿਤ ਕੀਤੀਆਂ ਗਈਆਂ ਟੀਮਾਂ ਨੂੰ ਆਦੇਸ਼ ਦਿੱਤੇ ਕਿ ਆਪਸੀ ਮਿਲਵਰਤਣ ਨਾਲ ਚੈਕਿੰਗ ਕੀਤੀ ਜਾਵੇ।
ਇਸ ਦੌਰਾਨ ਉਨਾਂ ਆਰ.ਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਨਾਂ ਦੇ ਹਲਕਿਆਂ ਵਿੱਚ ਕਿਸੇ ਵੀ ਤਰਾਂ ਦੀ ਪ੍ਰਵਾਨਗੀ ਤੋਂ ਬਿਨਾਂ ਚੋਣ ਗਤੀਵਿਧੀ ਨਾ ਹੋਣ ਦਿੱਤੀ ਜਾਵੇ। ਉਨਾਂ ਕਿਹਾ ਕਿ ਜੇਕਰ ਬਿਨਾਂ ਅਗਾਊਂ ਪ੍ਰਵਾਨਗੀ ਕੋਈ ਗਤੀਵਿਧੀ ਉਨਾਂ ਦੇ ਹਲਕਿਆਂ ਵਿੱਚ ਹੰੁਦੀ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਬੈਠਕ ਦੌਰਾਨ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੋਲਿੰਗ ਸਮੇਂ ਸਰਕਾਰ ਵਲੋਂ ਸਮੇਂ-ਸਮੇਂ ਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਬੂਥ ਉੱਤੇ 6-6 ਫੁੱਟ ਦੀ ਦੂਰੀ ਤੇ ਨਿਸ਼ਾਨਦੇਹੀ ਕਰਨੀ ਲਾਜ਼ਮੀ ਬਣਾਈ ਜਾਵੇ। ਉਨਾਂ ਇਹ ਵੀ ਕਿਹਾ ਕਿ ਸੈਨੇਟਾਈਜ਼ਰ ਅਤੇ ਮਾਸਕ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਐਸ.ਐਸ.ਪੀ. ਸ੍ਰੀਮਤੀ ਅਮਨੀਤ ਕੋਡਲ, ਐਸ.ਡੀ.ਐਮ-ਕਮ-ਆਰਓ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਐਸਡੀਐਮ-ਕਮ-ਆਰਓ ਮੌੜ ਸ਼੍ਰੀਮਤੀ ਵੀਰਪਾਲ ਕੌਰ, ਆਰ.ਟੀ.ਏ-ਕਮ-ਆਰਓ ਭੁੱਚੋ ਮੰਡੀ ਸ. ਬਲਵਿੰਦਰ ਸਿੰਘ, ਐਸ.ਡੀ.ਐਮ-ਕਮ-ਆਰਓ ਬਠਿੰਡਾ ਸ਼ਹਿਰੀ ਸ਼੍ਰੀ ਕੰਵਰਜੀਤ ਸਿੰਘ, ਆਰਓ ਬਠਿੰਡਾ ਦਿਹਾਤੀ ਸ਼੍ਰੀ ਆਰ.ਪੀ ਸਿੰਘ, ਜ਼ਿਲਾ ਟ੍ਰੇਨਿੰਗ ਕੁਆਰਡੀਨੇਟਰ ਸ੍ਰੀ ਗੁਰਦੀਪ ਸਿੰਘ ਮਾਨ, ਤਹਿਸੀਲਦਾਰ ਚੋਣਾਂ ਸ੍ਰੀ ਗੁਰਚਰਨ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਜ਼ਿਲਾ ਪੱਧਰੀ ਟੀਮਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।