ਪੰਜਾਬ

ਵਿਧਾਇਕਾ ਮਾਣੂੰਕੇ ਵੱਲੋਂ ਨਜਾਇਜ਼ ਮਾਈਨਿੰਗ ਰੋਕਣ ਸਬੰਧੀ ਮੰਤਰੀ ਨਾਲ ਮੁਲਾਕਾਤ

ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਬਚਨਵੱਧ ਹਾਂ-ਬੀਬੀ ਮਾਣੂੰਕੇ
ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਾਈਨਿੰਗ ਦੇ ਸਬੰਧ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਮੌਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵੀ ਉਹਨਾਂ ਦੇ ਨਾਲ ਸਨ। ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ਮਾਈਨਿੰਗ ਮੰਤਰੀ ਨੂੰ ਨਜਾਇਜ਼ ਮਾਈਨਿੰਗ ਰੋਕਣ ਲਈ ਢੁਕਵੇਂ ਤੇ ਸਖ਼ਤ ਕਦਮ ਚੁੱਕਣ ਲਈ ਉਪਰਾਲੇ ਕਰਨ ਸਬੰਧੀ ਮੰਗ ਕੀਤੀ।

ਉਹਨਾਂ ਆਖਿਆ ਕਿ ਮੰਤਰੀ ਨੇ ਵਿਸ਼ਵਾ਼ਸ ਦਿਵਾਇਆ ਹੈ ਕਿ ਸਬੰਧਿਤ ਠੇਕੇਦਾਰ ਨੂੰ ਜਾਰੀ ਹੋਈ ਖੱਡ ਦੀ ਨਿਸ਼ਾਨਦੇਹੀ ਕਰਵਾਕੇ ਝੰਡੇ ਲਗਾਏ ਜਾਣਗੇ, ਖੱਡ ਦੇ ਬਾਹਰ ਨੋਟਿਸ ਬੋਰਡ ਲਗਾਕੇ ਪੂਰੀ ਜਾਣਕਾਰੀ ਲਿਖੀ ਜਾਵੇਗੀ, ਸਰਕਾਰ ਖੱਡਾਂ ਦੀ ਨਿਗਰਾਨੀ ਲਈ ਸੀ.ਸੀ.ਟੀ.ਵੀ ਕੈਮਰੇ ਲਗਾਉਣ ਬਾਰੇ ਵੀ ਵਿਚਾਰ ਕਰ ਰਹੀ ਹੈ ਲੋਕਾਂ ਨੂੰ ਸਸਤਾ ਰੇਤਾ-ਬਜ਼ਰੀ ਦਿਵਾਉਣ ਲਈ ਵੀ ਸਰਕਾਰ ਤਜਵੀਜ਼ਾਂ ਤਿਆਰ ਕਰ ਰਹੀ ਹੈ। ਇਸ ਤੋਂ ਇਲਾਵਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਵੱਡੀ ਲੀਡ ਦਿਵਾਕੇ ਦੂਜੀ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਹਲਕਾ ਵਾਸੀਆਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਲਈ ਹਰ ਸਮੇਂ ਯਤਨਸ਼ੀਲ ਰਹਿਣਗੇ। ਇਸ ਸਬੰਧ ਵਿੱਚ ਉਹਨਾਂ ਵੱਲੋਂ ਹਲਕੇ ਦੇ ਅਧਿਕਾਰੀਆਂ ਨਾਲ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਹਨਾਂ ਦੇ ਹੱਲ ਕਰਨ ਲਈ ਸਖ਼ਤ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਪ੍ਰਪੋਜ਼ਲਾਂ ਤਿਆਰ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਹਲਕੇ ਨੂੰ ਨਮੂਨੇ ਦਾ ਬਣਾਇਆ ਜਾ ਸਕੇ। ਵਿਧਾਇਕਾ ਨੇ ਆਖਿਆ ਕਿ ਹਲਕੇ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੁਰੰਤ ਸ਼ੁਰੂ ਕਰਨ ਲਈ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ ਅਤੇ ਜਿੱਥੇ ਕਿਤੇ ਵੀ ਸੜਕਾਂ ਜਾਂ ਗਲੀਆਂ ਟੁੱਟੀਆਂ ਹੋਈਆਂ ਹਨ, ਉਹਨਾਂ ਦੀ ਮੁਰੰਮਤ ਕਰਨ ਅਤੇ ਜਿੱਥੇ ਗਲੀਆਂ ਨਵੀਆਂ ਬਣਨ ਵਾਲੀਆਂ ਹਨ, ਉਹਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਕੁਲਵਿੰਦਰ ਸਿੰਘ ਕਾਲਾ, ਪ੍ਰੀਤਮ ਸਿੰਘ ਅਖਾੜਾ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਗੁਰਨਾਮ ਸਿੰਘ ਭੈਣੀ, ਸੋਨੀ ਕਾਉਂਕੇ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸਨੀ ਬੱਤਰਾ, ਕੁਲਵੰਤ ਸਿੰਘ ਕਮਲ, ਮਨਪ੍ਰੀਤ ਸਿੰਘ ਮੰਨਾਂ, ਰਾਮਾ ਨਾਹਰ, ਅਮਨ ਨਾਹਰ, ਬਲਜੀਤ ਸਿੰਘ, ਸੁਸ਼ੀਲ ਕੁਮਾਰ, ਗੁਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!