ਪੰਜਾਬ
ਮਨੀ ਲਾਂਡਰਿੰਗ ਮਾਮਲੇ ਵਿਚ ਜਗਦੀਸ਼ ਭੋਲਾ ਨੂੰ ਵੱਡਾ ਝਟਕਾ, ਹਾਈ ਕੋਰਟ ਵਲੋਂ ਜ਼ਮਾਨਤ ਪਟੀਸ਼ਨ ਖਾਰਜ
ਨਸ਼ਾ ਤਸਕਰੀ ਦੇ ਵੱਡੇ ਦੋਸ਼ੀ ਜਗਦੀਸ਼ ਭੋਲਾ ਨੂੰ ਵੱਡਾ ਝਟਕਾ ਦਿੰਦੇ ਹੋਏ ਹਾਈ ਕੋਰਟ ਨੇ ਅੱਜ ਉਸ ਦੀ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਗਦੀਸ਼ ਭੋਲਾ ਨੂੰ ਪਹਿਲਾਂ ਹੀ ਨਸ਼ਾ ਤਸਕਰੀ ਅਤੇ ਅਸਲਾ ਐਕਟ ਵਿੱਚ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ, ਸਜ਼ਾ ਵਿਰੁੱਧ ਭੋਲਾ ਦੀ ਅਪੀਲ ਹਾਲੇ ਵੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ। ਪਰ ਭੋਲਾ ਖਿਲਾਫ 2013 ‘ਚ ਈ.ਡੀ. ‘ਤੇ ਵੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ, ਜਿਸ ਦਾ ਮਾਮਲਾ ਮੋਹਾਲੀ ਦੀ ਅਦਾਲਤ ‘ਚ ਚੱਲ ਰਿਹਾ ਹੈ। ਇਸੇ ਮਾਮਲੇ ‘ਚ ਭੋਲਾ ਨੇ ਹੁਣ ਹਾਈਕੋਰਟ ‘ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਨੇ ਪਿਛਲੇ ਸਾਲ ਦਸੰਬਰ ‘ਚ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਅੱਜ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਉਸ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।