ਪੰਜਾਬ
ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਬਜਟ ਵਿੱਚ ਜਨਤਾ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ
ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਬਜਟ ਵਿੱਚ ਜਨਤਾ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਵੱਡਾ ਖੁਲਾਸ਼ਾ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਪੰਜਾਬ ਦੀ ਜਨਤਾ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਟੈਕਸ ਪਹਿਲਾਂ ਲੱਗੇ ਹੋਏ ਹਨ।ਉਹ ਹੀ ਜ਼ਾਰੀ ਰਹਿਣਗੇ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਹੋਣ ਤੋਂ ਪਹਿਲਾਂ ਬਜਟ ਨੂੰ ਗੁਪਤ ਰੱਖਿਆ ਜਾਂਦਾ ਹੈ। ਜੋ ਵੀ ਵਿੱਤ ਮੰਤਰੀ ਵਲੋਂ ਐਲਾਨ ਕਰਨਾ ਹੁੰਦਾ ਹੈ, ਉਹ ਬਜਟ ਪੇਸ਼ ਕਰਨ ਸਮੇਂ ਕੀਤਾ ਜਾਂਦਾ ਹੈ। ਹਰਪਾਲ ਚੀਮਾ ਨੇ ਮੀਡਿਆ ਨਾਲ਼ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਬਜਟ ਵਿੱਚ ਜਨਤਾ ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।