Uncategorized

ਪੰਜਾਬ: ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ-ਅਧਿਆਪਕ ਮੀਟਿੰਗਾਂ 7 ਅਤੇ 8 ਜਨਵਰੀ ਨੂੰ

ਚੰਡੀਗੜ, 2 ਜਨਵਰੀ
ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
———-

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!