ਪੰਜਾਬ
ਮੰਤਰੀ ਮੰਡਲ ਵਿੱਚ ਹੋ ਸਕਦਾ ਵਾਧਾ, ਕੇਜਰੀਵਾਲ ਨੂੰ ਮਿਲਣ ਪਹੁੰਚੇ ਭਗਵੰਤ ਮਾਨ
ਪੰਜਾਬ ਦੇ ਮੰਤਰੀ ਮੰਡਲ ਵਿੱਚ ਵਾਧੇ ਨੂੰ ਲੈ ਕੇ ਚਰਚਾ ਜੋਰਾਂ ਤੇ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਵਿਖੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਪਹੁੰਚ ਗਏ ਹਨ। ਉਨ੍ਹਾਂ ਨਾਲ਼ ਰਾਘਵ ਚੱਡਾ ਵੀ ਪਹੁੰਚੇ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਜਲਦੀ ਹੀ ਮੰਤਰੀ ਮੰਡਲ ਦਾ ਵਿਸਤਾਰ ਹੋਣ ਜਾ ਰਿਹਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ 1 ਵਜੇ ਤੋਂ 3 ਵਜੇ ਤੱਕ ਬੈਠਕ ਕਰਨਗੇ। ਇਸ ਤੋਂ ਇਲਾਵਾ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਮਿਲੀ ਹਾਰ ਤੇ ਵੀ ਮੰਥਨ ਕੀਤਾ ਜਾਵੇਗਾ।