ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ । ਐਨ ਡੀ ਪੀ ਐਸ ਕੇਸ ਵਿੱਚ ਫਸੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਦੂਜੇ ਬੈਂਚ ਕੋਲ ਭੇਜ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਦੀ ਇਸ ਜ਼ਮਾਨਤ ‘ਤੇ ਹਾਈਕੋਰਟ ਨੇ 31 ਮਈ ਨੂੰ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹਰ ਕੋਈ ਹੁਣ ਇਸ ਪਟੀਸ਼ਨ ‘ਤੇ ਹਾਈ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਿਹਾ ਸੀ।
ਪਰ ਅੱਜ ਹਾਈਕੋਰਟ ਮਜੀਠੀਆ ਦੀ ਇਸ ਪਟੀਸ਼ਨ ਦੀ ਸੁਣਵਾਈ ਕਰਨ ਵਾਲੇ ਬੈਂਚ ਨੇ ਇਸ ਪਟੀਸ਼ਨ ਨੂੰ ਹੋਰ ਬੈਂਚਾਂ ਅੱਗੇ ਸੁਣਵਾਈ ਲਈ ਚੀਫ਼ ਜਸਟਿਸ ਜਸਟਿਸ ਕੋਲ ਭੇਜ ਦਿੱਤਾ ਹੈ। ਚੀਫ਼ ਜਸਟਿਸ ਦੇ ਹੁਕਮਾਂ ‘ਤੇ ਹੁਣ ਹਾਈਕੋਰਟ ਦਾ ਕੋਈ ਹੋਰ ਬੈਂਚ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗਾ ਅਤੇ ਉਦੋਂ ਤੱਕ ਮਜੀਠੀਆ ਨੂੰ ਜ਼ਮਾਨਤ ਦੀ ਉਡੀਕ ਕਰਨੀ ਪਵੇਗੀ। ਬਿਕਰਮ ਸਿੰਘ ਮਜੀਠੀਆ ਇਸ ਸਮੇ ਪਟਿਆਲਾ ਜੇਲ ਵਿਚ ਬੰਦ ਹੈ ।