ਪੰਜਾਬ
*ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ, ਸਟੇਟਸ ਰਿਪੋਰਟ ਮੰਗੀ*
* ਗ੍ਰਿਫਤਾਰੀ ਤੋਂ ਬਚਣ ਲਈ ਆਸ਼ੂ ਨੇ ਦਾਇਰ ਕੀਤੀ ਹੈ ਪਟੀਸ਼ਨ*
ਭਾਰਤ ਭੂਸ਼ਣ ਆਸ਼ੂ, ਜੋ ਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ‘ਚ ਖੁਰਾਕ ਤੇ ਸਪਲਾਈ ਮੰਤਰੀ ਸਨ, ਨੇ ਆਪਣੇ ਖਿਲਾਫ ਦਰਜ ਹੋਣ ਵਾਲੇ ਕਿਸੇ ਵੀ ਮਾਮਲੇ ‘ਚ 7 ਦਿਨ ਦਾ ਨੋਟਿਸ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ, ਜਿਸ ‘ਤੇ ਸੋਮਵਾਰ ਨੂੰ ਹਾਈਕੋਰਟ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਨੋਟਿਸ ਜਾਰੀ ਕੀਤਾ। ਪੰਜਾਬ ਸਰਕਾਰ ਨੂੰ ਜਾਰੀ ਕਰਕੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਵੀ ਦਿੱਤੇ ਹਨ।