*48 ਅਪਰਾਧਿਕ ਮਾਮਲਿਆਂ ਸਮੇਤ ਪੰਜਾਬ ਦੇ 3 ਮੌਜੂਦਾ ਮੰਤਰੀਆਂ ਸਮੇਤ 20 ਮੌਜੂਦਾ ਵਿਧਾਇਕਾਂ ਖਿਲਾਫ ਅਪਰਾਧਿਕ ਮਾਮਲਿਆਂ ਦੀ ਜਾਂਚ ਜਾਰੀ*
*89 ਦਾ ਚੱਲ ਰਿਹਾ ਟ੍ਰਾਇਲ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ*
ਪੰਜਾਬ ਦੇ 48 ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਵਿਰੁੱਧ ਦਰਜ ਅਪਰਾਧਿਕ ਮਾਮਲਿਆਂ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ 89 ਕੇਸ ਅਦਾਲਤਾਂ ਵਿੱਚ ਚੱਲ ਰਹੇ ਹਨ, ਇਹ ਜਾਣਕਾਰੀ ਅੱਜ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਦਿੱਤੀ।
ਪੰਜਾਬ ਸਰਕਾਰ ਵੱਲੋਂ ਅਜਿਹੇ ਸਾਬਕਾ ਅਤੇ ਮੌਜੂਦਾ ਐਮ.ਪੀ./ਵਿਧਾਇਕਾਂ ਦੀ ਸੂਚੀ ਹਾਈਕੋਰਟ ਵਿੱਚ ਦਿੱਤੀ ਗਈ ਹੈ ਜਿਨ੍ਹਾਂ 48 ਕੇਸਾਂ ਵਿੱਚ ਜਾਂਚ ਚੱਲ ਰਹੀ ਹੈ ।
ਉਸ ਵਿੱਚ ਹੁਣ ਸੱਤਾਧਾਰੀ ਸਰਕਾਰ ਦੇ 3 ਮੰਤਰੀ ਅਤੇ 20 ਮੌਜੂਦਾ ਸੰਸਦ ਮੈਂਬਰ/ਵਿਧਾਇਕ ਸ਼ਾਮਿਲ ਹਨ, ਇਹਨਾਂ ਵਿੱਚ ਫ਼ੂਡ ਸਪਲਾਈ ਤੇ ਜੰਗਲਾਤ ਮੰਤਰੀ ਲਾਲ ਸਿੰਘ ਕਟਾਰੂਚੱਕ, ਸਿਹਤ ਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਚੇਤਨ ਸਿੰਘ ਜੋੜਾਮਾਜਰਾ , ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਫੌਜਾ ਸਿੰਘ ਸਰਾੜੀ ਸ਼ਾਮਿਲ ਹਨ ।
ਇਸ ਤੋਂ ਇਲਾਵਾ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਵਿਧਾਇਕ ਨੀਨਾ ਮਿੱਤਲ, ਸਾਬਕਾ ਮੰਤਰੀ ਵਿਜੇ ਸਿੰਗਲਾ , ਵਿਧਾਇਕ ਅੰਮ੍ਰਿਤਪਾਲ ਸਿੰਘ, ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਦੋ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ। ਇਸ ਸੂਚੀ ਨੂੰ ਦੇਖਣ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ 7 ਸਤੰਬਰ ਨੂੰ ਤੈਅ ਕੀਤੀ ਹੈ ।