ਪੰਜਾਬ
*ਦਲੇਰ ਮਹਿੰਦੀ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ*
ਪ੍ਰਸਿੱਧ ਪੰਜਾਬੀ ਗਾਇਕ ਦਲੇਰ ਸਿੰਘ ਮਹਿੰਦੀ ਨੇ ਆਪਣੀ ਸਜ਼ਾ ਦੀ ਅਪੀਲ ਨੂੰ ਖਾਰਜ ਕੀਤੇ ਜਾਣ ਦੇ ਹੁਕਮਾਂ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੇ ਹੈ ਜਿਸ ’ਤੇ ਅੱਜ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਦਲੇਰ ਸਿੰਘ ਮਹਿੰਦੀ ਨੂੰ ਮਨੁੱਖੀ ਤਸਕਰੀ ਦੇ ਦੋਸ਼ ਵਿੱਚ ਮਾਰਚ 2018 ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਇਸ ਸਜ਼ਾ ਖ਼ਿਲਾਫ਼ ਦਲੇਰ ਮਹਿੰਦੀ ਨੇ ਵਧੀਕ ਸੈਸ਼ਨ ਜੱਜ ਅੱਗੇ ਅਪੀਲ ਦਾਇਰ ਕੀਤੀ ਸੀ। 14 ਜੁਲਾਈ ਨੂੰ ਵਧੀਕ ਸੈਸ਼ਨ ਜੱਜ ਨੇ ਅਪੀਲ ਖਾਰਜ ਕਰ ਦਿੱਤੀ ਅਤੇ ਸਜ਼ਾ ਬਰਕਰਾਰ ਰੱਖੀ। ਹੁਣ ਅਪੀਲ ਖਾਰਜ ਕਰਨ ਦੇ ਇਸ ਫੈਸਲੇ ਖਿਲਾਫ ਦਲੇਰ ਮਹਿੰਦੀ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ। ਜਿਸ ‘ਤੇ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।