ਪੰਜਾਬ
*ਉਪ- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦਾ ਅੰਗਰੇਜ਼ੀ ਅਤੇ ਐਸ.ਐਸ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਦਾ ਪ੍ਰਾਰਨਾਦਾਇਕ ਦੌਰਾ*
ਪਟਿਆਲਾ 26 ਜੁਲਾਈ ( ) ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ – ਡੀ.ਪੀ.ਆਈ.(ਐ. ਸਿੱ.) ਪੰਜਾਬ ਅਤੇ ਡਾ. ਰਵਿੰਦਰ ਪਾਲ ਸਿੰਘ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੀ ਯੋਗ ਅਗਵਾਈ ਵਿੱਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸਬੰਧਤ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਡਾ. ਰਵਿੰਦਰ ਪਾਲ ਸਿੰਘ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਓਲਡ ਪੁਲਿਸ ਲਾਈਨ ਸੈਮੀਨਾਰ ਦਾ ਦੌਰਾ ਕੀਤਾ। ਡੀ.ਈ.ਓ ਸਾਹਿਬ ਨੇ ਅਧਿਆਪਕਾਂ ਨਾਲ਼ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਵੀ ਅਧਿਆਪਕਾਂ ਨੂੰ ਪ੍ਰੇਰਿਆ। ਸੈਮੀਨਾਰ ਵਿੱਚ ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਵੀ ਉਚੇਚੇ ਤੌਰ ਤੇ ਪਹੁੰਚੇ ਅਤੇ ਓਹਨਾਂ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ। ਡੀ.ਈ.ਓ ਸਾਹਿਬ ਨੇ ਸਕੂਲ ਦੇ 15 ਵਿਦਿਆਰਥੀਆਂ ਨੂੰ ਐਨ.ਐਮ.ਐਮ.ਐਸ ਦੀ ਪ੍ਰੀਖਿਆ ਵਿੱਚ ਸਫ਼ਲ ਹੋਣ ‘ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸੁਖਬੀਰ ਸਿੰਘ, ਮੇਜਰ ਸਿੰਘ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਸਕੂਲ ਦਾ ਮਿਹਨਤੀ ਸਟਾਫ਼ ਵੀ ਨਾਲ਼ ਮੌਜੂਦ ਰਿਹਾ।