ਪੰਜਾਬ
*ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ, ਰੈਗੂਲਰ ਜ਼ਮਾਨਤ ‘ਤੇ ਸੁਣਵਾਈ ਮੁਲਤਵੀ*
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਜੋ ਆਪਣੀ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਉਸ ’ਤੇ ਕੋਈ ਰਾਹਤ ਨਾ ਦਿੰਦਿਆਂ ਹਾਈਕੋਰਟ ਨੇ ਸੁਣਵਾਈ 18 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।
ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੂੰ ਜੂਨ ‘ਚ ਗ੍ਰਿਫਤਾਰ ਕੀਤਾ ਗਿਆ ਸੀ, ਇਸ ਮਾਮਲੇ ‘ਚ ਧਰਮਸੋਤ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।