ਪੰਜਾਬ
*ਮੰਤਰੀ ਕੁਲਦੀਪ ਧਾਲੀਵਾਲ ਦੇ ਭਰੋਸੇ ਤੋਂ ਬਾਅਦ ਆੜਤੀਆਂ ਨੇ ਹੜਤਾਲ ਲਈ ਵਾਪਸ*
9 ਸਤੰਬਰ ਨੂੰ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ: ਕੁਲਦੀਪ ਧਾਲੀਵਾਲ Watch Video*
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬਾਸਮਤੀ ਅਤੇ ਨਾਨ ਐਮ.ਐਸ.ਪੀ. ਫ਼ਸਲਾਂ ਜਿੰਨਾਂ ਤੇ ਹਾਲੇ ਤੱਕ ਐਮ.ਐਸ.ਪੀ. ਨਹੀਂ ਹੈ ਉਨਾਂ ਦੀ ਹਾਲ ਦੀ ਘੜੀ ਲੈਂਡ ਮੈਪਿੰਗ ਨਹੀਂ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਆੜਤੀਆਂ ਦੀਆਂ ਦੁਕਾਨਾਂ ਦੀ ਬਕਾਇਆ ਰਾਸ਼ੀ ਤੇ ਪੈਂਦੇ 24% ਵਿਆਜ਼ ਨੂੰ ਫੈਸ਼ਨਲਾਈਜ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਆੜਤੀਆਂ, ਨਰਮਾਂ ਕਿਸਾਨਾਂ ਅਤੇ ਕਾਟਨ ਫੈਕਟਰੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਇਸ ਮੀਟਿੰਗ ਵਿੱਚ ਨਰਮੇ ਦੀ ਫ਼ਸਲ ਤੇ ਆੜਤ ਬਾਰੇ ਫ਼ੈਸਲਾ ਲਿਆ ਜਾਵੇਗਾ |