ਪੰਜਾਬ
*CM ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਤੇ ਤਿੱਖਾ ਹਮਲਾ, ਜਨਤਾ ਸਭ ਦੇਖ ਰਹੀ ਹੈ*
*ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ : ਭਗਵੰਤ ਮਾਨ*
,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਦਾ ਸੈਸ਼ਨ ਰੱਦ ਕਰਨ ਦੇ ਫੈਸਲੇ ‘ਤੇ ਪ੍ਰਤੀਕਰਮ ਕਰਦੇ ਹੋਏ ਕਿਹਾ ਹੈ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ ।