ਪੰਜਾਬ
*ਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਨੂੰ ਅਲਟੀਮੇਟਮ*
*5 ਨਵੰਬਰ ਨੂੰ ਧੁਰੀ ਵਿਖੇ ਵਿਸ਼ਾਲ ਕਨਵੈਨਸ਼ਨ ਕਰਕੇ ਸਘੰਰਸ਼ ਦਾ ਬਿਗੁਲ ਵਜਾਇਆ ਜਾਵੇਗਾ*
10 ਅਕਤੂਬਰ ( ਲੁਧਿਆਣਾ ) ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪੱਕੀਆਂ ਕਰਵਾਉਣ ਲਈ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਦੀ ਜਥੇਬੰਦੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਮਨਸ਼ੇ ਖਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦਫ਼ਤਰ ਦੇ ਮੀਟਿੰਗ ਹਾਲ ਵਿਖੇ ਹੋਈ। ਅੱਜ ਦੀ ਮੀਟਿੰਗ ਵਿੱਚ 15 ਤੋਂ ਵੱਧ ਜਿਲ੍ਹਿਆਂ ਦੇ ਚੁਣੇ ਹੋਏ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਨਰੇਗਾ ਮੁਲਾਜ਼ਮਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੇ ਵਿਸਥਾਰ ਨਾਲ ਚਰਚਾ ਹੋਈ।
ਸਮੁੱਚੇ ਹਾਜ਼ਰੀਨ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਤੇ ਜ਼ੋਰ ਦਿੱਤਾ।ਜਿਸ ਸੰਬੰਧੀ ਤਿੱਖਾ ਸੰਘਰਸ਼ ਵਿੱਢਣ ਦੇ ਵੱਡੇ ਫੈਸਲੇ ਲਏ ਗਏ। ਇਸਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ, 02/01/2016 ਦਾ ਨੋਟੀਫਿਕੇਸ਼ਨ ਤੋੜ ਕੇ ਇੰਕਰੀਮੈਂਟ ਦੇਣ, ਗ਼ੈਰਕਾਨੂੰਨੀ ਢੰਗ ਨਾਲ ਆੱਡਿਟ ਕਰਵਾ ਕੇ ਮੁਲਾਜ਼ਮਾਂ ਨੂੰ ਜੁਰਮਾਨਾ ਕਰਨ, ਬਿਨ੍ਹਾਂ ਵਜ੍ਹਾ ਤੋਂ ਰੋਕੀਆਂ ਜਾ ਰਹੀਆਂ ਤਨਖ਼ਾਹਾਂ ਆਦਿ ਮੁੱਦੇ ਗੰਭੀਰਤਾ ਨਾਲ ਵਿਚਾਰੇ ਗਏ। ਸਰਬਸੰਮਤੀ ਨਾਲ ਫ਼ੈਸਲਾ ਲਿਆ ਕਿ 10 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਜ਼ਿਲ੍ਹਿਆਂ ਦੀਆਂ ਸੂਬਾ ਕਮੇਟੀ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਮੁਲਾਜ਼ਮਾਂ ਨੂੰ ਮੁੜ ਤੋਂ ਲਾਮਬੰਦ ਕੀਤਾ ਜਾਵੇਗਾ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। 5 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਵਿਸ਼ਾਲ ਕਨਵੈਨਸ਼ਨ ਕਰਕੇ ਮਾਰਚ ਕੀਤਾ ਜਾਵੇਗਾ ਅਤੇ ਮੁੱਖ ਮਾਰਗ ਜਾਮ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦੇ ਐਲਾਨ ਕੀਤੇ ਜਾਣਗੇ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਜਨਰਲ ਸਕੱਤਰ, ਅਮਰੀਕ ਸਿੰਘ ਮਹਿਰਾਜ ਪ੍ਰੈੱਸ ਸਕੱਤਰ, ਸੰਜੀਵ ਕਾਕੜਾ ਵਿੱਤ ਸਕੱਤਰ,ਗੁਰਕਾਬਲ ਰਾਠੀ ਸਲਾਹਕਾਰ, ਈਸ਼ਵਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਬਾਜਵਾ, ਰਮਨਦੀਪ ਸਿੰਘ ਸਹਾਇਕ ਸਕੱਤਰ, ਜ਼ਿਲ੍ਹਾ ਪ੍ਰਧਾਨ ਜਸਦੇਵ ਸਿੰਘ,ਹਰਪਿੰਦਰ ਸਿੰਘ ਹੈਪੀ,ਅਮਨਦੀਪ ਸਿੰਘ ਏ.ਪੀ.ਓ. ਗੁਰਵਿੰਦਰ ਸਿੰਘ,ਵਿਕਰਮ ਸਿੰਘ, ਜਗਦੀਸ਼ ਸਿੰਘ, ਹਰਜਿੰਦਰ ਸਿੰਘ, ਸ਼ਿਵਜੀ ਕੁਮਾਰ, ਸਤਵੀਰ ਸਿੰਘ, ਆਸਿਫ਼ ਮੁਹੰਮਦ, ਸੁਖਦੇਵ ਸਿੰਘ,ਜੀਵਨ ਮੌੜ, ਗੁਰਮੀਤ ਸਿੰਘ, ਵਿਨੋਦ ਕੁਮਾਰ ਅਤੇ ਹੋਰ ਵੀ ਸ਼ਾਮਲ ਸਨ