*ਸਿੰਚਾਈ ਘੋਟਾਲਾ : ਸਾਬਕਾ ਆਈ ਏ ਐਸ ਕੇ ਬੀ ਐਸ ਸਿੱਧੂ ਵਲੋਂ ਭਗਵੰਤ ਮਾਨ ਸਰਕਾਰ ਦੇ ਦੁਬਾਰਾ ਜਾਂਚ ਫੈਸਲੇ ਨੂੰ High Court ‘ਚ ਚਣੋਤੀ*
*ਭਗਵੰਤ ਮਾਨ ਸਰਕਾਰ ਵਲੋਂ ਸ਼ੁਰੂ ਕੀਤੀ ਦੁਬਾਰਾ ਜਾਂਚ ਨੂੰ High Court 'ਚ ਚਣੋਤੀ*
ਪੰਜਾਬ ਅੰਦਰ 2017 ਵਿਚ ਹੋਏ ਲਗਭਗ 1000 ਕਰੋੜ ਦੇ ਸਿੰਚਾਈ ਘੋਟਾਲੇ ਵਿੱਚ ਪੰਜਾਬ ਦੀ ਭਗਵੰਤ ਸਰਕਾਰ ਵਲੋਂ ਦੁਬਾਰਾ ਸ਼ੁਰੂ ਕੀਤੀ ਗਈ ਹੈ ਨੂੰ ਸਾਬਕਾ ਆਈ ਏ ਐਸ ਅਧਿਕਾਰੀ ਕੇ ਬੀ ਐਸ ਸਿੱਧੂ ਨੇ ਹਾਈ ਕੋਰਟ ਵਿੱਚ ਚਣੋਤੀ ਦੇ ਦਿੱਤੀ ਹੈ । ਜਿਸ ਤੇ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਜਾਂਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ । ਸਿੰਚਾਈ ਘੋਟਾਲੇ ਵਿੱਚ ਕੇ ਬੀ ਐਸ ਸਿੱਧੂ ਦਾ ਨਾਮ ਵੀ ਆ ਰਿਹਾ ਹੈ ।
ਸਾਬਕਾ ਆਈ ਏ ਐਸ ਕੇ ਬੀ ਐਸ ਸਿੱਧੂ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਜਾਰੀ ਲੁੱਕ ਆਊਟ ਸਰਕੂਲਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕੇ.ਬੀ.ਐਸ.ਸਿੱਧੂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਅਤੇ ਮੁਹਾਲੀ ਦੀ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ। ਇਸ ਪੂਰੇ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਉਸ ਦਾ ਨਾਂ ਨਹੀਂ ਸੀ, ਇਸ ਘੁਟਾਲੇ ਦੇ ਮੁੱਖ ਮੁਲਜ਼ਮ ਦੇ ਬਿਆਨਾਂ ਤੋਂ ਬਾਅਦ ਉਸ ਦਾ ਨਾਂ ਦਰਜ ਕੀਤਾ ਗਿਆ ਸੀ ਅਤੇ ਜਿਸ ਕੇਸ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ, ਉਸ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ।
ਕੇਬੀਐਸ ਸਿੱਧੂ ਨੇ ਆਪਣੀ ਪਟੀਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਨ੍ਹਾਂ ਖ਼ਿਲਾਫ਼ ਲੁੱਕ-ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ, ਅਜਿਹੇ ਵਿੱਚ ਉਨ੍ਹਾਂ ਨੇ ਇਸ ਮਾਮਲੇ ਦੀ ਮੁੜ ਜਾਂਚ ਕਰਕੇ ਉਨ੍ਹਾਂ ਖ਼ਿਲਾਫ਼ ਜਾਰੀ ਲੁੱਕ-ਆਊਟ ਸਰਕੂਲਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਤੋਂ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ |