*ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਵੱਡਾ ਝਟਕਾ : 5 ਕਰੋੜ ਤੋਂ ਬਾਅਦ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਕਰੋੜ ਹੋਰ ਜਮ੍ਹਾ ਕਰਵਾਉਣ ਦੇ ਹੁਕਮ*
ਏਡੀਜੀਪੀ ਲਾਅ ਐਂਡ ਆਰਡਰ ਅਤੇ ਵਧੀਕ ਮੁੱਖ ਸਕੱਤਰ ਗ੍ਰਹਿ ਸਮੇਤ ਕਈ ਉੱਚ ਅਧਿਕਾਰੀਆਂ ਖ਼ਿਲਾਫ਼ ਵੀ ਕੰਟੈਂਪਟ ਨੋਟਿਸ ਜਾਰੀ
ਜੀਰਾ ਦੀ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਧਰਨੇ ਕਾਰਨ ਫੈਕਟਰੀ ਬੰਦ ਪਈ ਹੈ, ਜਿਸ ਕਾਰਨ ਹੁਣ ਫੈਕਟਰੀ ਨੂੰ ਆਰਥਿਕ ਨੁਕਸਾਨ ਕਾਰਨ 15 ਕਰੋੜ ਰੁਪਏ ਹਾਈ ਕੋਰਟ ਦੀ ਰਜਿਸਟਰੀ ‘ਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। .
ਇਸ ਮਾਮਲੇ ਵਿੱਚ ਹਾਈਕੋਰਟ ਨੇ ਹੁਣ ਆਪਣਾ ਰੁਖ ਹੋਰ ਸਖ਼ਤ ਕਰਦਿਆਂ ਪੰਜਾਬ ਸਮੇਤ ਵਧੀਕ ਮੁੱਖ ਸਕੱਤਰ ਗ੍ਰਹਿ, ਏ.ਡੀ.ਜੀ.ਪੀ ਲਾਅ ਐਂਡ ਆਰਡਰ, ਡੀਸੀ ਅਤੇ ਐਸਐਸਪੀ ਫਿਰੋਜ਼ਪੁਰ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਇਹ ਦੱਸਣ ਲਈ ਕਿਹਾ ਹੈ ਕਿ ਕਿਉਂ ਨਾ ਸਾਰਿਆਂ ਵਿਰੁੱਧ ਅਦਾਲਤ ਦੀ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇ। । ਹਾਈ ਕੋਰਟ ਨੇ ਕਿਹਾ ਹੈ ਕਿ ਇਹ ਸਾਰੇ ਅਧਿਕਾਰੀ ਅਦਾਲਤ ਵੱਲੋਂ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੇ ਹਨ।
ਇਸੇ ਹਾਈ ਕੋਰਟ ਨੇ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਆਰ.ਕੇ. ਨਹਿਰੂ ਨੇ ਇਕ ਕਮੇਟੀ ਬਣਾਈ ਹੈ, ਜੋ ਇਸ ਪ੍ਰਦਰਸ਼ਨ ਕਾਰਨ ਕੰਪਨੀ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ ਅਤੇ ਇਹ ਕਮੇਟੀ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪੇਗੀ।ਹਾਈ ਕੋਰਟ ਨੇ ਕੰਪਨੀ ਨੂੰ ਹੋਏ ਨੁਕਸਾਨ ਦੇ ਬਦਲੇ ਪੰਜਾਬ ਸਰਕਾਰ ਨੂੰ ਪਹਿਲਾ 5 ਕਰੋੜ ਰੁਪਏ ਅਤੇ ਹੁਣ 15 ਕਰੋੜ ਜਮ੍ਹਾ ਕਰਾਉਣ ਦੇ ਹੁਕਮ ਦਿੱਤੇ ਹਨ ।