ਪੰਜਾਬ
*ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰਾਂ ਦੀ ਦੋ ਦਿਨਾ ਸਿਖਲਾਈ ਵਰਕਸ਼ਾਪ ਸਮਾਪਤ*
*ਸਕੂਲਾਂ ਵਿੱਚ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ ਪ੍ਰਭਾਵੀ ਢੰਗ ਨਾਲ ਪੜ੍ਹਾਉਣ ਲਈ ਟਰੇਨਿੰਗ ਦਿੱਤੀ ਗਈ*
ਐੱਸ ਏ ਐੱਸ ਨਗਰ 30 ਨਵੰਬਰ ( )
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲਾਂ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਨੂੰ ਰਾਜਨੀਤੀ ਸ਼ਾਸਤਰ ਵਿਸ਼ਾ ਪੜ੍ਹਾ ਰਹੇ ਲੈਕਚਰਾਰਾਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਮੂਹ ਜਿਲ੍ਹਿਆਂ ਦੇ ਰਿਸੋਰਸ ਪਰਸਨ ਨੂੰ ਵੱਖ-ਵੱਖ ਸਿੱਖਣ ਸਿਖਾਉਣ ਵਿਧੀਆਂ ਦੀ ਜਾਣਕਾਰੀ ਦਿੱਤੀ।
ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਟ੍ਰੇਨਿੰਗਾਂ ਦੀ ਦੇਖ-ਰੇਖ ਵਿੱਚ ਇਸ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ ਸਮੇਂ ਬਲਦੇਵ ਸਿੰਘ ਸਟੇਟ ਰਿਸੋਰਸ ਪਰਸਨ ਹਿਊਮੈਨੇਟੀਜ਼ ਨੇ ਸਟੇਟ ਰਿਸੋਰਸ ਪਰਸਨ ਅਤੇ ਅਤੇ ਸਮੂਹ ਜਿਲ੍ਹਿਆਂ ਤੋਂ ਪਹੁੰਚੇ ਲੈਕਚਰਾਰਾਂ ਨੂੰ ਸੰਬੋਧਨ ਕੀਤਾ ਅਤੇ ਲੈਕਚਰਾਰਾਂ ਨੂੰ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਅਗਵਾਈ ਕਰਕੇ ਸਿੱਖਣ ਸਿਖਾਉਣ ਵਿਧੀਆਂ ਨੂੰ ਸਾਂਝੇ ਕਰਨ ਲਈ ਉਤਸ਼ਾਹਿਤ ਕੀਤਾ। ਸ ਬਲਦੇਵ ਸਿੰਘ ਨੇ ਸਮੂਹ ਰਿਸੋਰਸ ਪਰਸਨਜ ਨੂੰ ਸੰਬੋਧਨ ਕਰਿਦਆਂ ਕਿਹਾ ਕਿ ਵਿਸ਼ੇ ਨੂੰ ਰੌਚਕ ਬਣਾਉਣ ਲਈ ਕਿਰਿਆਵਾਂ ਨੂੰ ਅਧਾਰ ਬਣਾਇਆ ਜਾਵੇ ।
ਇਸ ਸੈਮੀਨਾਰ ਵਿਚ ਸਟੇਟ ਕੋਆਰਡੀਨੇਟਰ ਸ ਹਰਮੀਤ ਸਿੰਘ ਵੱਲੋਂ ਪੜ੍ਹਾਉਣ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ ਵੱਖ ਅਧਿਆਪਨ ਵਿਧੀਆਂ, ਰਾਜਨੀਤੀ ਸ਼ਾਸਤਰ ਵਿਸ਼ੇ ਦੀ ਵੱਖ-ਵੱਖ ਕਿੱਤਿਆਂ ਲਈ ਮਹੱਤਤਾ ,ਨਵੀਆਂ ਤਕਨੀਕਾਂ, ਐਪ ਬਣਤਰ, ਪ੍ਰੋਜੈਕਟਰ ਦੀ ਵਰਤੋਂ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ ।
ਇਸ ਸਿਖਲਾਈ ਵਰਕਸ਼ਾਪ ਵਿੱਚ ਗੁਰਮੀਤ ਸਿੰਘ, ਹਰਮਿੰਦਰ ਕੌਰ, ਜਸਪਰੀਤ ਕੌਰ, ਸ਼ਿਵ ਸਿੰਘ, ਡਾ ਮਦਨ ਲਾਲ, ਡਾ ਸ਼ਿਵਰਾਜ ਸਿੰਘ, ਲਖਵੀਰ ਸਿੰਘ, ਜਗਤਾਰ ਰਾਮ ਸਾਰੇ ਸਟੇਟ ਰਿਸੋਰਸ ਪਰਸਨਜ ਅਤੇ ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਨੇ ਵੀ ਵੱਖ-ਵੱਖ ਤਰ੍ਹਾਂ ਦੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ।