ਪੰਜਾਬ
*CM ਭਗਵੰਤ ਮਾਨ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ: ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਰੱਖੀ ਵੱਡੀ ਮੰਗ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ । ਇਸ ਸਮੇ ਬੇਅਦਬੀ ਦਾ ਮੁੱਦਾ ਕਾਫੀ ਅਹਿਮ ਹੈ ।
ਇਸ ਲਈ ਮੁੱਖ ਮੰਤਰੀ ਨੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ‘ਚ ਸੋਧ ਦੀ ਮੰਗ ਕੀਤੀ ਹੈ, ਤਾਂਕਿ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ । ਮੁੱਖ ਮੰਤਰੀ ਨੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਲਗਾਤਾਰ ਵਧਦੀਆਂ ਡ੍ਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਨੂੰ ਹੋਰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ ਹੈ ।