ਪੰਜਾਬ
*ਮਗਨਰੇਗਾ ਮੁਲਾਜ਼ਮਾਂ ਵੱਲੋਂ ਕੀਤੀ ਗਈ ਸੂਬਾ ਪੱਧਰੀ ਮੀਟਿੰਗ*
*ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਨਰੇਗਾ ਮੁਲਾਜ਼ਮਾਂ ਨਾਲ ਪੰਚਾਇਤ ਮੰਤਰੀ ਧਾਲੀਵਾਲ ਵੱਲੋਂ ਕੀਤੇ ਵਾਅਦੇ ਅਨੁਸਾਰ ਪੱਕੇ ਕਰੇ ਪੰਜਾਬ ਸਰਕਾਰ*
ਲੁਧਿਆਣਾ , 10 ਦਸੰਬਰ
ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਕਾਮਰੇਡ ਹਾਲ ਇੰਸੜੂ ਭਵਨ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ 17 ਜਿਲ੍ਹਿਆਂ ਦੇ ਨਰੇਗਾ ਮੁਲਾਜ਼ਮ ਆਗੂਆਂ ਨੇ ਸ਼ਾਮਲ ਹੋ ਕੇ ਆਪਣੇ ਵਿਚਾਰ ਰੱਖੇ। ਮੀਟਿੰਗ ਦਾ ਮੁੱਖ ਉਦੇਸ਼ 30 ਨਵੰਬਰ ਨੂੰ ਹੋਈ ਪੈਨਲ ਮੀਟਿੰਗ ਦੇ ਫ਼ੈਸਲਿਆਂ ਦਾ ਰੀਵਿਊ ਕਰਨਾ, ਭਵਿੱਖ ਦੀ ਨਵੀਂ ਰਣਨੀਤੀ ਤਿਆਰ ਕਰਨੀ ਅਤੇ ਯੂਨੀਅਨ ਨੂੰ ਹੋਰ ਮਜ਼ਬੂਤ ਕਰਨਾ ਸੀ। ਸੂਬਾ ਪ੍ਰਧਾਨ ਮਨਸ਼ੇ ਖਾਂ ਨੇ ਦੱਸਿਆ ਕਿ 30 ਨਵੰਬਰ ਨੂੰ ਪੰਚਾਇਤ ਮੰਤਰੀ ਸ੍ਰ: ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਪੈਨਲ ਮੀਟਿੰਗ ਹੋਈ ਸੀ ਜਿਸ ਵਿੱਚ ਪਿਛਲੇ ਲੰਬੇ ਸੰਘਰਸ਼ ਦੌਰਾਨ ਉਠਾਈ ਜਾ ਰਹੀ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਤੇ ਯੂਨੀਅਨ ਦੇ ਵਫ਼ਦ ਵੱਲੋਂ ਦਿੱਤੀਆਂ ਤਰਕਪੂਰਨ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੰਤਰੀ ਸਾਬ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਰੈਗੂਲਰ ਦਾ ਕੇਸ ਤਿਆਰ ਕਰਕੇ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਸਨ ਅਤੇ ਉੱਚ ਅਧਿਕਾਰੀਆਂ ਵੱਲੋਂ ਵੀ ਮੰਨਿਆ ਗਿਆ ਸੀ|

ਅੱਜ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ 12 ਦਸੰਬਰ ਤੋਂ ਹੀ ਸਾਰੇ ਵਿਧਾਇਕਾਂ, ਮੰਤਰੀਆਂ ਨੂੰ ਡੈਪੂਟੇਸ਼ਨ ਦੇ ਰੂਪ ਵਿੱਚ ਮੰਗ ਪੱਤਰ ਦਿੱਤੇ ਜਾਣਗੇ। ਪੈਨਲ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਹੋਇਆ ਸੀ ਕਿ ਪਿਛਲੇ ਸਮੇਂ ਦੌਰਾਨ ਡਿਊਟੀ ਕਰਦਿਆਂ ਜਿੰਨ੍ਹਾਂ ਨਰੇਗਾ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਤਰੀ ਸਾਬ ਵੱਲੋਂ ਇਹ ਵੀ ਕਿਹਾ ਕਿ ਜੇਕਰ ਇਸ ਕੈਬਨਿਟ ਮੀਟਿੰਗ ਵਿੱਚ ਸੰਭਵ ਨਾ ਹੋਇਆ ਤਾਂ ਅਗਲੀ ਕੈਬਨਿਟ ਮੀਟਿੰਗ ਵਿੱਚ ਹਰ ਹਾਲਤ ਵਿੱਚ ਕੇਸ ਲਿਆਂਦਾ ਜਾਵੇਗਾ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਬਹੁਤੀ ਗਤੀਵਿਧੀ ਨਜ਼ਰ ਨਹੀਂ ਆ ਰਹੀ। ਯੂਨੀਅਨ ਦੀ ਸੂਬਾਈ ਕਮੇਟੀ ਨੂੰ ਵੀ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਕਮੇਟੀ ਆਗੂ ਅਧਿਕਾਰੀਆਂ ਨੂੰ ਮਿਲੇ ਵੀ ਸਨ। ਭਾਵੇਂ ਕਿ ਉਨ੍ਹਾਂ ਅਗਲੇ ਦਿਨਾਂ ਵਿੱਚ ਸਿੱਖਿਆ ਵਿਭਾਗ ਤੋਂ ਸੇਧ ਲੈਣ ਲਈ ਇੱਕ ਮੀਟਿੰਗ ਬੁਲਾਏ ਜਾਣ ਦੀ ਗੱਲ ਕੀਤੀ ਸੀ ਪ੍ਰੰਤੂ ਅਜੇ ਤੱਕ ਕੋਈ ਪੱਤਰ ਵਗੈਰਾ ਨਹੀਂ ਆਇਆ। ਇਸ ਲਈ ਫੈਸਲਾ ਕੀਤਾ ਗਿਆ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ। ਸੋ ਹੇਠਲੇ ਕੇਡਰ ਨੂੰ ਹਦਾਇਤਾਂ ਕਰ ਦਿੱਤੀਆਂ ਹਨ ਕਿ ਅਗਲੇ ਮਹੀਨੇ ਤੱਕ ਸੂਬਾ ਪੱਧਰ ਦੇ ਕਿਸੇ ਵੱਡੇ ਐਕਸ਼ਨ ਦੀ ਤਿਆਰੀ ਕਰੋ।ਇਸ ਮੌਕੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਈਸ਼ਵਰਪਾਲ ਸਿੰਘ, ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਜੋਸ਼ਨ, ਚੇਅਰਮੈਨ ਰਣਧੀਰ ਸਿੰਘ, ਸੰਯੁਕਤ ਸਕੱਤਰ ਸਤਨਾਮ ਸਿੰਘ,ਸਹਾਇਕ ਵਿੱਤ ਸਕੱਤਰ ਰਮਨਦੀਪ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਮਹਿਰਾਜ, ਮੁਹੰਮਦ ਆਸਿਫ਼, ਸੁਖਦੇਵ ਸਿੰਘ, ਜਸਵੀਰ ਸਿੰਘ ਏਪੀਓ,ਸੁੱਖੀ ਭੁੱਲਰ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਕਿਸ਼ੋਰ ਕੁਮਾਰ,ਜਸਦੇਵ ਸਿੰਘ, ਮਨਦੀਪ ਸਿੰਘ, ਆਦਿ ਨੇ ਵੀ ਆਪਣੇ ਵਿਚਾਰ ਰੱਖੇ