ਪੰਜਾਬ
ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ
ਫਾਜਿ਼ਲਕਾ, 22 ਦਸੰਬਰ
ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ 2019 ਦੇ ਇਕ ਮਾਮਲੇ ਵਿਚ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਜਾਣਕਾਰੀ ਅਨੁਸਾਰ ਮਹਿੰਦਰ ਕੁਮਾਰ ਵਾਸੀ ਪਿੰਡ ਪੰਨੀਵਾਲਾ ਮਾਹਲਾ ਨੇ ਆਪਣੀ ਪਤਨੀ ਦਾ ਰੱਸੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਸੀ ਅਤੇ ਮ੍ਰਿਤਕਾ ਦੀ ਭੈਣ ਦੇ ਬਿਆਨਾਂ ਤੇ ਖੁਈਆਂ ਸਰਵਰ ਥਾਣੇ ਵਿਚ ਪਰਚਾ ਦਰਜ ਹੋਇਆ ਸੀ। ਕੇਸ ਦੀ ਸੁਣਵਾਈ ਤੋਂ ਬਾਅਦ ਇਸ ਕੇਸ ਵਿਚ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਅੱਜ ਦੋਸ਼ੀ ਨੂੰ ਇਹ ਸਜਾ ਸੁਣਾਈ ਗਈ ਹੈ। ਉਮਰ ਕੈਦ ਦੇ ਨਾਲ ਨਾਲ ਦੋਸ਼ੀ ਨੂੰ 10 ਹਜਾਰ ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ।