ਪੰਜਾਬ
ਵਰਿੰਦਰ ਕੁਮਾਰ ਸ਼ਰਮਾ ਡੀਜੀਐੱਸਈ ਨੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ
ਮਾਪਿਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਹੌਸਲਾ ਅਫ਼ਜ਼ਾਈ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਦਸੰਬਰ ( )
ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐੱਸ. ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਸ਼ਿਰਕਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਕੂਲਾਂ ਦਾ ਦੌਰਾ ਕੀਤਾ। ਸ੍ਰੀ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਜੇੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲੀ ਆਲਾ ਸਿੰਘ ਵਿਖੇ ਵਿਜ਼ਿਟ ਕੀਤੀ ਅਤੇ ਮਾਪਿਆਂ ਦੇ ਨਾਲ ਗੱਲਬਾਤ ਵੀ ਕੀਤੀ। ਉਹਨਾਂ ਸਕੂਲਾਂ ਵਿੱਚ ਆਯੋਜਿਤ ਹੋਈ ਮਾਪੇ-ਅਧਿਆਪਕ ਮਿਲਣੀ ਦੇ ਪ੍ਰਬੰਧਾਂ ਨੂੰ ਦੇਖਿਆ। ਇਸ ਮੌਕੇ ਸਕੂਲਾਂ ਵਿੱਚ ਮਾਪੇ ਅਤੇ ਸਰਪ੍ਰਸਤ ਵਿਦਿਆਰਥੀਆਂ ਨਾਲ ਆ ਕੇ ਅਧਿਆਪਕਾਂ ਨਾਲ ਗੱਲਬਾਤ ਕਰ ਰਹੇ ਸਨ। ਸ੍ਰੀ ਸ਼ਰਮਾ ਨੇ ਸਮੂਹ ਮਾਪਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਉਤਸ਼ਾਹ ਵਧਾਇਆ। ਇਸ ਮੌਕੇ ਬਲਜਿੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐੱਸ.ਏ.ਐੱਸ. ਨਗਰ, ਪ੍ਰਿੰਸੀਪਲ ਕਸ਼ਮੀਰ ਕੌਰ, ਪ੍ਰਿੰਸੀਪਲ ਕੰਵਲਜੀਤ ਕੌਰ, ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ ਵੀ ਮੌਜੂਦ ਸਨ।