ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ: ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ
• ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਕਰੋੜ ਰੁਪਏ ਦਾ ਬੀਮਾ ਦੇਣ ਦਾ ਐਲਾਨ
ਚੰਡੀਗੜ੍ਹ, 9 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਨਿਭਾਉਂਦਿਆਂ ਸ਼ਹਾਦਤ ਦਿੱਤੀ, ਦੀ ਦੇਸ਼ ਲਈ ਮਹਾਨ ਕੁਰਬਾਨੀ ਦੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੇ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੇ ਰੂਪ ਵਿੱਚ ਐਚ.ਡੀ.ਐਫ.ਸੀ. ਬੈਂਕ ਵਜੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਰਾਸ਼ੀ ਸ਼ਹੀਦ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਦਿੱਤੀ ਕੁਰਬਾਨੀ ਦੇ ਸਤਿਕਾਰ ਵਜੋਂ ਦਿੱਤੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਮਾਤ-ਭੂਮੀ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।