ਪੰਜਾਬ
High Profile ਪਲਾਟ ਅਲਾਟਮੈਂਟ ਘੁਟਾਲਾ: ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਤੋਂ ਵਿਜੀਲੈਂਸ ਵੱਲੋਂ ਪੁੱਛਗਿੱਛ ਜਾਰੀ ਮਾਮਲੇ ‘ਚ ਜਾਂਚ ਟੀਮ ਪਹੁੰਚੀ ਮੋਹਾਲੀ
ਚੰਡੀਗੜ੍ਹ 13 ਜਨਵਰੀ()- ਕਰੋੜਾਂ ਰੁਪਏ ਦੇ ਸਨਅਤੀ ਪਲਾਟ ਮਨਮਾਨੇ ਭਾਅ ’ਤੇ ਅਲਾਟ ਕਰਨ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਜੀਲੈਂਸ ਦੀ ਜਾਂਚ ਟੀਮ ਅੱਜ ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਗਿੱਛ ਕਰ ਰਹੀ ਹੈ। ਜਾਂਚ ਟੀਮ ਅਰੋੜਾ ਨੂੰ ਮੋਹਾਲੀ ਦੇ ਫੇਜ਼-9 ਸਥਿਤ ਇੰਡਸਟਰੀਅਲ ਕੈਂਪਸ ਲੈ ਕੇ ਆਈ ਹੈ। ਇਸ ਮਾਮਲੇ ‘ਚ ਉਨ੍ਹਾਂ ਤੋਂ ਕਈ ਸਵਾਲ ਪੁੱਛੇ ਗਏ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਇਸ ਸਮੇਂ ਰਿਸ਼ਵਤਖੋਰੀ ਦੇ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਫਿਲਹਾਲ ਜਾਂਚ ਟੀਮ ਦੋਸ਼ੀ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਕੱਲ੍ਹ ਹੀ ਵਿਜੀਲੈਂਸ ਟੀਮ ਨੇ ਮਾਮਲੇ ਦੀ ਜਾਂਚ ਲਈ ਮੁਲਜ਼ਮ ਸੁੰਦਰ ਸ਼ਾਮ ਅਰੋੜਾ ਦਾ ਅਦਾਲਤ ਤੋਂ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ।