ਪੰਜਾਬ
ਜਦੋ ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਉਡਾਈ ਪਤੰਗ ,ਦਿੱਤਾ ਚਾਈਨਾ ਡੋਰ ਦੇ ਮੁਕੰਮਲ ਬਾਈਕਾਟ ਦਾ ਸੰਦੇਸ਼
ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।