ਪੰਜਾਬ
303.92 ਕਰੋੜ ਦੀ ਗੜਬੜੀ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ,6 ਅਫ਼ਸਰ ਬਰਖਾਸਤ
ਪੋਸਟ ਮੈਟਰਿਕ ਸਕਲਰਸ਼ਿਪ ਘੁਟਾਲੇ ਮਾਮਲੇ ਵਿੱਚ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ 6ਅਫ਼ਸਰਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਪੰਜਾਬ ਦੇ ਵਧੀਕ ਮੁੱਖ ਸਕੱਤਰ ਕਿਰਪਾ ਸੰਕਰ ਸਰੋਜ ਵਲੋ ਪੋਸਟ ਮੈਟਰਿਕ ਸਕਾਲਰਸ਼ਿਪ 303.92 ਕਰੋੜ ਦੀ ਵੰਡ /ਖ਼ਰਚ ਵਿੱਚ ਹੋਈ ਗੜਬੜੀ ਨੂੰ ਲੈਕੇ ਉਸ ਸਮੇਂ ਦੇ ਮੁੱਖ ਸਕੱਤਰ ਨੂੰ ਰਿਪੋਰਟ ਪੇਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ 60 ਅਫ਼ਸਰਾਂ ਨੂੰ ਚਾਰਜਸ਼ੀਟ ਜਾਰੀ ਕੀਤੀ ਗਈ ਸੀ। ਜਿਨ੍ਹਾਂ ਨੂੰ ਹੁਣ ਭਗਵੰਤ ਮਾਨ ਸਰਕਾਰ ਨੇ ਨੌਕਰੀ ਤੋਂ ਬਰਖਾਸਤ ਕਰ ਦਿਤਾ ਹੈ। ਜਿਨ੍ਹਾਂ ਨੂੰ ਬਰਖਾਸਤ ਕੀਤਾ ਗਿਆ ਹੈ, ਉਨ੍ਹਾ ਦੇ ਨਾਮ ਚਾਰਜਸ਼ੀਟ ਦੀ ਸੂਚੀ ਵਿੱਚ ਸਾਮਿਲ ਹਨ।