ਪੰਜਾਬ
ਆਪ ਦੇ ਵਿਧਾਇਕ ਅਮਿਤ ਰਤਨ ਦੀ ਗਿਰਫਤਾਰੀ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ
ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੀ ਭ੍ਰਿਸ਼ਟਾਚਾਰ ਮਾਮਲੇ ਵਿਚ ਗਿਰਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ ਹੈ । ਦੱਸਣਯੋਗ ਹੈ ਕਿ ਵਿਜੀਲੈਂਸ ਵਲੋਂ ਅਮਿਤ ਰਤਨ ਦੇ ਪੀ ਏ ਰਮੇਸ਼ ਗਰਗ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗਿਰਫ਼ਤਾਰ ਕੀਤਾ ਸੀ । ਪਿੰਡ ਦੇ ਸਰਪੰਚ ਵਲੋਂ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਸੀ ਕਿ ਐਮ ਐਲ ਏ ਦਾ ਪੀ ਏ ਰਿਸ਼ਵਤ ਮੰਗ ਰਿਹਾ ਹੈ ਜਿਸ ਤੋਂ ਬਾਅਦ ਵਿਜੀਲੈਂਸ ਨੇ ਪੀ ਏ ਨੂੰ ਰੰਗੇ ਹੱਥੀ ਪੈਸੇ ਲੈਂਦੇ ਫੜ ਲਿਆ ਸੀ । ਜਿਸ ਤੋਂ ਬਾਅਦ ਅੱਜ ਵਿਜੀਲੈਂਸ ਨੇ ਵਿਧਾਇਕ ਨੂੰ ਵੀ ਇਸ ਮਾਮਲੇ ਵਿਚ ਗਿਰਫ਼ਤਾਰ ਕਰ ਲਿਆ ਹੈ ।