ਪੰਜਾਬ
CM ਭਗਵੰਤ ਮਾਨ ਦਾ ਵਿਰੋਧੀਆਂ ਤੇ ਵੱਡਾ ਹਮਲਾ
ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ । ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ.।