ਪੰਜਾਬ
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ: 9 ਅਫ਼ਸਰਾਂ ਖਿਲਾਫ਼ ਕਾਰਵਾਈ ਦੀ ਤਿਆਰੀ
ਪ੍ਰਧਾਨ ਮੰਤਰੀ ਨਰਿਦਰ ਮੋਦੀ ਦੀ ਸੁਰੱਖਿਆ ਵਿੱਚ ਚੰਨੀ ਸਰਕਾਰ ਸਮੇਂ ਹੋਈ ਕੁਤਾਹੀ ਨੂੰ ਲੈ ਕੇ ਪੰਜਾਬ ਸਰਕਾਰ 9 ਅਫ਼ਸਰਾਂ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ। ਇਹਨਾ ਵਿੱਚ ਕਈ ਆਈ ਏ ਐਸ ਅਧਿਕਾਰੀ ਤੇ ਪੁਲਿਸ ਅਧਿਕਾਰੀ ਸ਼ਾਮਲ ਹਨ।
ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਕਮੇਟੀ ਬਣਾਈ ਸੀ। ਜਿਸ ਕਮੇਟੀ ਨੇ ਪੰਜਾਬ ਦੇ ਅਫ਼ਸਰਾਂ ਖਿਲਾਫ਼ ਕਾਰਵਾਈ ਦੇ ਆਦੇਸ਼ ਦਿਤੇ ਸਨ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਹਨਾ ਅਫ਼ਸਰਾਂ ਖਿਲਾਫ਼ ਕਾਰਵਾਈ ਨੂੰ ਲੈ ਕੇ ਫਾਈਲ ਕਲੀਅਰ ਕਰ ਸਕਦੇ ਹਨ।