ਬੱਲੂਆਣਾ ਦੇ ਵਿਧਾਇਕ ਨੇ ਪਿੰਡ ਸੈਯਦਾ ਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਕਮਰਿਆਂ ਦਾ ਰੱਖਿਆ ਨੀਂਹ ਪੱਥਰ
ਸਿਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲਾਂ ਵਿਖ਼ੇ ਬਿਹਤਰ ਸਿਖਿਆ ਸਹੂਲਤਾਂ ਦਾ ਹੋਣਾ ਲਾਜ਼ਮੀ – ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜ਼ਿਲਕਾ, 16 ਮਾਰਚ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਸੈਯਦਾ ਵਾਲੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਕਮਰਿਆਂ ਦਾ ਨੀਂਹ ਪੱਥਰ ਰੱਖਿਆ।
ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਦਸਿਆ ਕਿ ਹਲਕੇ ਦੇ ਸਕੂਲਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲਾਂ ਵਿਖ਼ੇ ਬਿਹਤਰ ਸਿਖਿਆ ਸਹੂਲਤਾਂ ਦਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲ ਆਫ ਐਮੀਨਾਸ ਮੁਹਿੰਮ ਵੀ ਜਾਰੀ ਹੈ ਜਿਸ ਸਦਕਾ ਸਕੂਲਾਂ ਦੀ ਦਿਖ ਬਦਲੇਗੀ ਅਤੇ ਵਿਦਿਆਰਥੀਆਂ ਨੂੰ ਸਿਖਿਆ ਪੱਖੋਂ ਹੋਰ ਬਿਹਤਰ ਸਾਜੋ-ਸਮਾਨ ਦੀ ਪ੍ਰਾਪਤੀ ਹੋਵੇਗੀ।
ਉਹਨਾਂ ਕਿਹਾ ਕਿ ਸਕੂਲਾਂ ਵਿੱਚ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਨਿਰਮਾਣ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਾਰੀ ਹਦਾਇਤਾਂ ਅਨੁਸਾਰ ਅਤੇ ਸਮਾਂਬੱਧ ਨਿਰਮਾਣ ਕਾਰਜ ਪੂਰਾ ਕੀਤਾ ਜਾਵੇਗਾ। ਜਲਦੀ ਹੀ ਨਵੇਂ ਕਲਾਸ ਰੂਮ ਦਾ ਨਿਰਮਾਣ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਮੌਕੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਮੌਜੂਦ ਸੀ।