ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਸ਼ਹੀਦਾਂ ਦੀ ਸਮਾਧ ਤੇ ਭੇਂਟ ਕੀਤੀ ਸ਼ਰਧਾਂਜਲੀ
ਫਾਜਿ਼ਲਕਾ, 18 ਮਾਰਚ
ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅੱਜ ਸਵੇਰ ਆਸਫਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਜਾ ਕੇ 1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਮਹਾਨ ਬਲਿਦਾਨੀਆਂ ਦੀ ਕੁਰਬਾਨੀ ਕਰਕੇ ਹੀ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ।ਉਨ੍ਹਾਂ ਨੇ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਯਾਦਗਾਰ ਦੇ ਕੀਤੇ ਜਾ ਰਹੇ ਪ੍ਰਬੰਧਨ ਲਈ ਉਨ੍ਹਾਂ ਦੀ ਸਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਯਾਦਗਾਰਾਂ ਨਾਲ ਅਸੀਂ ਸਾਡੀ ਨਵੀਂ ਪੀੜ੍ਹੀ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਸਾਡੇ ਸ਼ਹੀਦ ਸਾਡੇ ਲਈ ਪ੍ਰੇਰਣਾ ਸ਼ੋ੍ਰਤ ਹਨ।
ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ, ਐਸਐਸਪੀ ਅਵਨੀਤ ਕੌਰ ਸਿੱਧੂ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਸ਼ਹੀਦਾਂ ਦੀ ਸਮਾਧੀ ਕਮੇਟੀ ਤੋਂ ਕਰਨ ਗਿਲਹੋਤਰਾ, ਪ੍ਰਫੁਲ ਨਾਗਪਾਲ, ਸ਼ਸੀਕਾਂਤ, ਰਵੀ ਨਾਗਪਾਲ, ਮਨੀਸ਼ ਕਟਰੀਆ, ਅਸੀਸ਼ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਸ ਯਾਦਗਾਰ ਬਾਰੇ ਜਾਣਕਾਰੀ ਦਿੱਤੀ।