ਪੰਜਾਬ
ਪੰਜਾਬ ਵਿੱਚ ਡਰੱਗ ਨਾਲ ਸਬੰਧਿਤ ਕਈ ਸਾਲਾਂ ਤੋਂ ਬੰਦ ਹਾਈਕੋਰਟ ਵਲੋ ਖੋਲ੍ਹੇ 3 ਲਿਫਾਫੇ ਮੁੱਖ ਮੰਤਰੀ ਕੋਲ ਪਹੁੰਚੇ, ਹੁਣ ਹੋਵੇਗੀ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹਾਈਕੋਰਟ ਵੱਲੋਂ ਡਰੱਗ ਮਾਮਲੇ ਚ ਸੀਲ ਬੰਦ ਰਿਪੋਰਟ ਖੋਲ੍ਹ ਦਿੱਤੀਆਂ ਹਨ। ਮੁੱਖ ਮੰਤਰੀ ਨੇ ਹੁਣ ਸਾਫ ਕਰ ਦਿੱਤਾ ਹੈ ਹੁਣ ਇਸ ਮਾਮਲੇ ਵਿਚ ਕਨੂੰਨੀ ਕਾਰਵਾਈ ਹੋਵੇਗੀ।