ਪੰਜਾਬ

ਪਨਸਪ ਦੇ ਕਰਮਚਾਰੀਆਂ ਚ ਖੁਸ਼ੀ ਦੀ ਲਹਿਰ ,ਮੰਤਰੀ ਲਾਲ ਚੰਦ ਕਟਾਰੂਚੱਕ ਦਾ ਕੀਤਾ ਧੰਨਵਾਦ Watch Video

ਜੰਗਲਾਤ ਵਿਭਾਗ ਦੇ 2200 ਕਰਮਚਾਰੀ ਹੋਣਗੇ ਪੱਕੇ ; ਲਾਲ ਚੰਦ ਕਟਾਰੂਚੱਕ

 

ਪੰਜਾਬ ਦੇ ਜੰਗਲਾਤ ਵਿਭਾਗ ਨੇ 2200 ਕਰਮਚਾਰੀ ਪੱਕੇ ਹੋਣਗੇ ਇਸ ਦੀ ਪੁਸ਼ਟੀ ਪੰਜਾਬ ਦੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕੀਤਾ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਵਲੋਂ ਮੰਜੂਰੀ ਦਿਤੀ ਜਾ ਚੁੱਕੀ ਹੈ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਨਸਪ ਦੇ ਮੁਲਾਜ਼ਮਾਂ ਨੂੰ 6ਵਾਂ ਤਨਖਾਹ ਕਮਿਸ਼ਨ ਦੇ ਦਿਤਾ ਹੈ ਉਨ੍ਹਾਂ ਵੱਲੋਂ ਪਨਸਪ ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪਨਸਪ ਦੇ ਕਰਮਚਾਰੀਆਂ ਨੇ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ ।

 

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਮੇਸ਼ਾ ਹੀ ਮਜ਼ਦੂਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੇ ਹੋਏ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਨਸਪ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਪੀ.ਐਨ.ਐਸ.ਏ.ਪੀ. ਦੇ ਮੁਲਾਜ਼ਮਾਂ ਸਬੰਧੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!