ਕੇਂਦਰ ਦੇ ਨਵੇਂ ਆਰਡੀਨੈਂਸ ਦਾ ਮਾਮਲਾ : ਦੇਸ਼ ਨੂੰ 30-31 ਰਾਜਪਾਲ ਅਤੇ ਇੱਕ ਪ੍ਰਧਾਨ ਮੰਤਰੀ ਚਲਾ ਲੈਣ : ਭਗਵੰਤ ਮਾਨ
ਵੋਟਾਂ ਪਵਾਉਣ ਉੱਤੇ ਕਰੋੜਾਂ ਅਰਬਾਂ ਖ਼ਰਚਣ ਦਾ ਕੀ ਫ਼ਾਇਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਤੇ ਬੋਲਿਆ ਤਿੱਖਾ ਹਮਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੇਸ਼ ਨੂੰ 30-31 ਰਾਜਪਾਲ ਅਤੇ ਇੱਕ ਪ੍ਰਧਾਨ ਮੰਤਰੀ ਚਲਾ ਲੈਣ ..ਵੋਟਾਂ ਪਵਾਉਣ ਉੱਤੇ ਕਰੋੜਾਂ ਅਰਬਾਂ ਖ਼ਰਚਣ ਦਾ ਕੀ ਫ਼ਾਇਦਾ ??? ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦਿੱਤੀ ਜਾ ਸਕਦੀ ਸੀ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ਵਿੱਚ ਅਧਿਕਾਰਾਂ ਦੇ ਮਾਮਲੇ ਨੇ ਉਸ ਸਮੇ ਨਵਾਂ ਮੋੜ ਲੈ ਲਿਆ ਹੈ। ਜਦੋ ਕੇਂਦਰ ਸਰਕਾਰ ਅੱਧੀ ਰਾਤ ਨੂੰ ਇਕ ਆਰਡੀਨੈਂਸ ਲਿਆਂਦਾ ਗਿਆ । ਜਿਸ ਨਾਲ ਫਿਰ ਸਮੀਕਰਨ ਬਦਲ ਗਏ ਹਨ । ਇਸ ਨਵੇਂ ਆਰਡੀਨੈਂਸ ਨਾਲ ਸਮੀਕਰਨ ਇਹ ਬਦਲੇ ਹਨ ਕਿ ਹੁਣ ਦਿੱਲੀ ਦੀ ਆਪ ਸਰਕਾਰ ਰਾਜਧਾਨੀ ਵਿੱਚ ਉੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਨਹੀਂ ਕਰ ਸਕੇਗੀ।
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਧਿਕਾਰੀਆਂ ਦੇ ਤਬਾਦਲੇ ਲਈ ਸਿਵਲ ਸੇਵਾ ਅਥਾਰਟੀ ਬਣਾਉਣ ਦਾ ਫੈਸਲਾ ਕੀਤਾ ਹੈ। ਜਿਸ ਨੂੰ ਰਾਸ਼ਟਰਪਤੀ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ।