ਪੰਜਾਬ

ਭਾਜਪਾ ਨੇ ਵੰਸ਼ਵਾਦ ਤੇ ਵੋਟ ਬੈਂਕ ਦੀ ਰਾਜਨੀਤੀ ਖਤਮ )ਕਰਕੇ ਵਿਕਾਸ ਦੀ ਨਵੀਂ ਰਾਜਨੀਤੀ ਦੀ ਸੁਰੂਆਤ ਕੀਤੀ :-ਜੇ ਪੀ ਨੱਡਾ

ਭਾਜਪਾ ਨੇ ਹਰ ਵਰਗ ਦੇ ਹਿੱਤਾ ਦਾ ਖਿਆਲ ਰੱਖ ਕੇ ਲ਼ਾਭਕਾਰੀ ਨੀਤੀਆਂ ਬਣਾਈਆਂ :-ਜੇ ਪੀ ਨੱਡਾ

ਭਾਜਪਾ ਨੇ ਜੋ ਕਿਹਾ ਉਹ ਕੀਤਾ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰ ਕੇ ਦਿਖਾਇਆ : ਜੇਪੀ ਨੱਡਾ

 

ਭਾਜਪਾ ਪੰਜਾਬ ਨੂੰ ਨਸ਼ਾ ਮੁਕਤਕਰਜ਼ਾ ਮੁਕਤਭ੍ਰਿਸ਼ਟਾਚਾਰ ਮੁਕਤਡਰ ਮੁਕਤ ਤੇ ਖੁਸ਼ਹਾਲ ਪੰਜਾਬ ਬਣਾਏਗੀ : ਅਸ਼ਵਨੀ ਸ਼ਰਮਾ

 

ਨੱਡਾ ਨੇ 2014 ਤੋਂ ਪਹਿਲਾਂ ਅਤੇ ਬਾਅਦ ਵਿੱਚ ਦੇਸ਼ ਦੇ ਨਾਲ ਨਾਲ ਪੰਜਾਬ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਰੱਖਿਆਂ ਲੋਕਾਂ ਦੇ ਸਾਹਮਣੇ।

 

ਜਲੰਧਰ14 ਜੂਨ (     ) : ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਮਹਾ ਸੰਪਰਕ ਅਭਿਆਨ ਤਹਿਤ ਹਰ ਲੋਕ ਸਭਾ ਵਿੱਚ ਰੈਲੀਆਂ ਕਰਕੇ ਭਾਰਤ ਦੀ ਤਰੱਕੀ ਅਤੇ ਪ੍ਰਾਪਤੀਆਂ ਦਾ ਵਿਸਤ੍ਰਿਤ ਰਿਪੋਰਟ ਕਾਰਡ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਸੰਸਦ ਮੈਂਬਰ ਜੇਪੀ ਨੱਡਾ ਨੇ ਹੁਸ਼ਿਆਰਪੁਰ ਦੇ ਰੋਸ਼ਨ ਗਰਾਊਂਡ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਹੁਸ਼ਿਆਰਪੁਰ ਪੁੱਜਣ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇਦਾਰਾਂ ਸਮੇਤ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦਾ ਗੁਲਦਸਤਾ, ਦੁਸ਼ਾਲਾ ਅਤੇ ਤਲਵਾਰ ਭੇਂਟ ਕਰਕੇ ਸਵਾਗਤ ਕੀਤਾ।

                ਜੇਪੀ ਨੱਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੋ ਕੰਮ ਭਾਰਤੀ ਜਨਤਾ ਪਾਰਟੀ ਦੀ ਐਨਡੀਏ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਕੀਤੇ ਹਨ, ਉਹ ਕਿਸੇ ਵੀ ਪਾਰਟੀ ਨੇ 70 ਸਾਲਾਂ ਵਿੱਚ ਨਹੀਂ ਕੀਤੇ। 2014 ਤੋਂ ਪਹਿਲਾਂ ਦੇ ਭਾਰਤ ਅਤੇ ਅੱਜ ਦੇ ਭਾਰਤ ਵਿੱਚ ਬਹੁਤ ਅੰਤਰ ਹੈ। ਭਾਰਤ ਵਿੱਚ 2014 ਤੋਂ ਪਹਿਲਾਂ ਤਤਕਾਲੀ ਸਰਕਾਰ ਫੈਸਲੇ ਨਹੀਂ ਲੈਂਦੀ ਸੀ, ਸਿਰਫ ਲਟਕਾਉਣਾ ਹੀ ਉਸ ਦਾ ਕੰਮ ਸੀ। 2014 ਤੋਂ ਪਹਿਲਾਂ ਭਾਰਤ ਵਿੱਚ ਭ੍ਰਿਸ਼ਟਾਚਾਰ ਵੀ ਸਿਖਰਾਂ ‘ਤੇ ਸੀ। 2014 ਤੋਂ ਬਾਅਦ ਦੇਸ਼ ਨੇ ਬੇਮਿਸਾਲ ਤਰੱਕੀ ਕੀਤੀ ਹੈ। ਅੱਜ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਵੰਸ਼ਵਾਦ ਤੋਂ ਬਾਹਰ ਨਿਕਲ ਕੇ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ। ਅੱਜ ਦੁਨੀਆ ਦੇ ਸਾਰੇ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਤੋਂ ਬਿਨਾਂ ਕੋਈ ਕੰਮ ਨਹੀਂ ਕਰਦੇ। ਹਰ ਦੇਸ਼ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੱਲ ਬੜੇ ਧਿਆਨ ਨਾਲ ਸੁਣੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੂਰੇ ਦੇਸ਼ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ।

                ਜੇਪੀ ਨੱਡਾ ਨੇ ਵਰਕਰਾਂ ਦਾ ਅਭਿਨੰਦਨ ਕਰਦਿਆਂ ਕਿਹਾ ਕਿ ਇਹ ਮੇਰੀ ਖੁਸ਼ਕਿਸਮਤੀ ਹੈ ਕਿ ਮੈਨੂੰ ਗਰੀਬ ਭਲਾਈ ਦੇ ਪ੍ਰੋਗਰਾਮ ‘ਚ ਪੰਜਾਬ ਦੀ ਧਰਤੀ ‘ਤੇ ਬੋਲਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਵੱਲੋਂ ਕਈ ਲੋਕ ਭਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਨੇ ਗਰੀਬ ਲੋਕਾਂ ਨੂੰ ਮੁਫਤ ਅਨਾਜ ਦੇਣ ਦਾ ਕੰਮ ਕੀਤਾ ਅਤੇ ਇਸ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸ਼ੁਰੂ ਕੀਤੀ। ਅੱਜ ਇਨ੍ਹਾਂ 9 ਸਾਲਾਂ ਵਿੱਚ ਦੇਸ਼ ਵਿੱਚ ਗਰੀਬੀ 10 ਫੀਸਦੀ ਤੋਂ ਵੀ ਘੱਟ ਹੋਈ ਹੈ। ਆਮ ਲੋਕਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਭਾਰਤ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹਰ ਲੋੜਵੰਦ ਗਰੀਬ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਗਈ ਸੀ। ਓਬੀਸੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਦਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 4 ਕਰੋੜ ਲੋਕਾਂ ਨੂੰ ਘਰ ਮੁਹੱਈਆ ਕਰਵਾਏ ਗਏ ਹਨ। ਗੁਰਦੁਆਰਿਆਂ ਦੇ ਲੰਗਰ ‘ਤੇ GST ਹਟਾਉਣ ਦਾ ਕੰਮ ਪ੍ਰਧਾਨਮੰਤਰੀ ਮੋਦੀ ਦੀ ਭਾਜਪਾ ਸਰਕਾਰ ਨੇ ਕੀਤਾ, ਜਿਸ ਦੇ ਤਹਿਤ ਮੋਦੀ ਸਰਕਾਰ 300 ਕਰੋੜ ਤੋਂ ਵੱਧ ਦੀ ਅਦਾਇਗੀ ਸਹਿਣ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਕੰਮ ਕੀਤਾ। 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਕੰਮ ਵੀ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ। ਅੱਜ ਪਿੰਡ ਤੇਜ਼ੀ ਨਾਲ ਤਰੱਕੀ ਵੱਲ ਵਧ ਰਹੇ ਹਨ। ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰਨ ਲਈ ਉਨ੍ਹਾਂ ਨੂੰ ਨਵੀਂ ਤਕਨੀਕ ਨਾਲ ਲੈਸ ਹੋਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਦਿੱਤੇ ਜਾ ਰਹੇ ਹਨ। ਕਿਸਾਨ ਸਨਮਾਨ ਨਿਧੀ ਤਹਿਤ ਪੰਜਾਬ ਵਿੱਚ ਕਿਸਾਨਾਂ ਨੂੰ ਸਾਲਾਨਾ 11.78 ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕਈ ਲਾਹੇਵੰਦ ਸਕੀਮਾਂ ਬਣਾ ਕੇ ਜ਼ਮੀਨ ‘ਤੇ ਉਤਾਰੀਆਂ ਹਨ, ਜਿਸ ਦਾ ਕਿਸਾਨ ਵੀਰ ਲਾਭ ਲੈ ਰਹੇ ਹਨ।

                ਅਸ਼ਵਨੀ ਸ਼ਰਮਾ ਨੇ ਗਰਮੀ ਅਤੇ ਬਰਸਾਤ ਦੇ ਬਾਵਜੂਦ ਰੈਲੀ ਵਾਲੀ ਥਾਂ ‘ਤੇ ਪੁੱਜੇ ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਅਤੇ ਉਹਨਾਂ ਦੇ ਹੌਂਸਲੇ ਨੂੰ ਸਲਾਮ ਕਰਦਿਆਂ ਆਪਣੇ ਸੰਬੋਧਨ ‘ਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਜਪਾ ਨੇ ਦੇਸ਼ ਨੂੰ ਹਰ ਫਰੰਟ ‘ਤੇ ਅੱਗੇ ਵਧਾਇਆ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਲਾਭਕਾਰੀ ਯੋਜਨਾਵਾਂ ਚਲਾਈਆਂ ਹਨ। ਜਿਸ ਕਾਰਨ ਪ੍ਰਧਾਨ ਮੰਤਰੀ ਮੋਦੀ ਸਮੇਤ ਭਾਜਪਾ ਦਾ ਹਰ ਆਗੂ ਲੋਕਾਂ ਵਿੱਚ ਹਰਮਨ ਪਿਆਰਾ ਹੈ। ਕੋਈ ਵੀ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ, ਭੈਅ ਮੁਕਤ ਅਤੇ ਖੁਸ਼ਹਾਲ ਪੰਜਾਬ ਨਹੀਂ ਬਣਾ ਸਕੀ। ਪੰਜਾਬ ਤੇਜ਼ੀ ਨਾਲ ਬਦਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ ਬਹੁਤ ਕੁਝ ਕੀਤਾ ਹੈ। ਪੂਰਾ ਪੰਜਾਬ ਹੁਣ ਭਾਜਪਾ ਦੇ ਨਾਲ ਹੈ ਅਤੇ ਪੰਜਾਬ ਦਾ ਭਵਿੱਖ ਭਾਜਪਾ ਵਿੱਚ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ 4 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਕਲੱਸਟਰਾਂ ਵਿੱਚ ਕੇਂਦਰੀ ਮੰਤਰੀਆਂ ਵੱਲੋਂ ਕੇਂਦਰ ਸਰਕਾਰ ਦਾ 9 ਸਾਲਾਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨ ਸੰਪਰਕ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਇੱਕ ਮਿਸਡ ਕਾਲ ਨੰਬਰ 9090902024 ਵੀ ਜਾਰੀ ਕੀਤਾ ਗਿਆ ਹੈ। ਇਸ ਸੰਪਰਕ ਮੁਹਿੰਮ ਤਹਿਤ ਭਾਜਪਾ ਵਰਕਰ ਕਰੀਬ 5 ਲੱਖ ਪਰਿਵਾਰਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦਾ ਸਮਰਥਨ ਮੰਗ ਰਹੇ ਹਨ। ਇਸ ਮੁਹਿੰਮ ਤਹਿਤ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਦੋਪਹੀਆ ਰੈਲੀ, ਜਨ ਸੰਪਰਕ ਮੀਟਿੰਗ, ਪਿੰਡਾਂ ਵਿੱਚ ਪਰਵਾਸ, ਸੰਵਾਦ, ਗੌਰਵ ਯਾਤਰਾ, ਮੋਦੀ ਮਿੱਤਰ ਮੰਡਲ ਵਰਗੇ ਕਈ ਹੋਰ ਸਮਾਜਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰਦਾਸਪੁਰ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

ਇਸ ਮੌਕੇ ਨੱਡਾ ਦੇ ਨਾਲ ਸਟੇਜ ‘ਤੇ ਗਜੇਂਦਰ ਸਿੰਘ ਸ਼ੇਖਾਵਤ, ਸੌਦਾਨ ਸਿੰਘ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਡਾ: ਨਰਿੰਦਰ ਸਿੰਘ ਰੈਨਾ, ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਜੰਗੀ ਲਾਲ ਮਹਾਜਨ, ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਡਾ. ਸੁਭਾਸ਼ ਸ਼ਰਮਾ, ਮਨੋਰੰਜਨ ਕਾਲੀਆ, ਸੁਭਾਸ਼ ਬਰਾਲਾ, ਤੀਕਸ਼ਣ ਸੂਦ, ਮਨਪ੍ਰੀਤ ਬਾਦਲ, ਜਨਾਰਦਨ ਸ਼ਰਮਾ ਸਮੇਤ ਹੋਰ ਕਈ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!