ਗਿਆਨੀ ਰਘਬੀਰ ਸਿੰਘ ਬਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਨਹੀਂ ਗਿਆ ਹੈ ਬਲਕਿ ਉਨ੍ਹਾਂ ਨੇ ਆਪਣੀ ਇੱਛਾ ਨਾਲ ਅਹੁਦਾ ਛੱਡਿਆ : ਹਰਜਿੰਦਰ ਸਿੰਘ ਧਾਮੀ
ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿਚ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਰੀ ਅਕਾਲ ਟੈਕਹਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਦੇ ਅਹੁਦੇ ਤੋਂ ਹਟਾਉਂਣ ਦਾ ਫੈਸਲਾ ਲਿਆ ਗਿਆ ਹੈ । ਉਨ੍ਹਾਂ ਦੀ ਜਗ੍ਹਾ ਤੇ ਤਖ਼ਤ ਸ੍ਰੀ ਕੇਸ਼ਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਉਣ ਦਾ ਫੈਸਲਾ ਲਿਆ ਹੈ । ਗਿਆਨੀ ਹਰਪ੍ਰੀਤ ਸਿੰਘ ਪਿਛਲੇ ਦਿਨੀ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿਚ ਗਈ ਸਨ ਜਿਸ ਤੋਂ ਉਨ੍ਹਾਂ ਦਾ ਕਾਫੀ ਵਿਰੋਧ ਹੋ ਰਿਹਾ ਸੀ । ਅਕਾਲੀ ਦਲ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ । ਗਿਆਨੀ ਹਰਪ੍ਰੀਤ ਸਿੰਘ ਇਸ ਸਮੇ ਆਸਟ੍ਰੇਲੀਆ ਦੇ ਦੌਰੇ ਤੇ ਹਨ । ਤੇ ਉਹ ਭਾਰਤ ਆ ਰਹੇ ਹਨ । ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਦਿਤਾ ਗਿਆ ਸੀ ।
ਅੰਤ੍ਰਿੰਗ ਕਮੇਟੀ ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਗੁ: ਪ੍ਰ: ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਜਾਰੀ ਰੱਖਣਗੇ । ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਪੱਕੇ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਪੱਕੀਆਂ ਸੇਵਾਵਾਂ ਨਿਭਾਉਣਗੇ । ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਨਹੀਂ ਗਿਆ ਹੈ ਬਲਕਿ ਉਨ੍ਹਾਂ ਨੇ ਆਪਣੀ ਇੱਛਾ ਨਾਲ ਇਹ ਅਹੁਦਾ ਛੱਡਿਆ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਂਦਾ ਰਹੇਗਾ ਤੁਸੀਂ ਪੱਕੇ ਤੌਰ ਤੇ ਕੋਈ ਹੋਰ ਜਥੇਦਾਰ ਨਿਯੁਕਤ ਕਰ ਲਓ । ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੋਕ ਪੱਕੇ ਤੌਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਲਗਾਉਣ ਦੀ ਮੰਗ ਕਰ ਰਹੇ ਸੀ ।