ਪੰਜਾਬ
ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ : ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਪਾਣੀ ਦੀ ਸਥਿਤੀ ਦੀ ਹਰ ਪਲ ਦੀ ਰਿਪੋਰਟ ਦੇ ਆਧਾਰ ਤੇ ਪ੍ਰਸ਼ਾਸਨ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ..ਜ਼ਿਆਦਾ ਪ੍ਰਭਾਵਿਤ ਇਲਾਕਿਆਂ ਚ ਹਰ ਕਿਸਮ ਦੀ ਸਹਾਇਤਾ ਕਰਨੀ ਸਾਡੀ ਪਹਿਲ ਹੈ..ਸਾਰੇ ਡੈਮ ਸੁਰੱਖਿਅਤ ਅਤੇ ਖਤਰੇ ਦੇ ਨਿਸ਼ਾਨ ਤੋਂ ਕਾਫ਼ੀ ਥੱਲੇ ਨੇ..ਉਮੀਦ ਹੈ ਪੰਜਾਬ ਚ ਅੱਜ ਸ਼ਾਮ ਤੱਕ ਹਾਲਾਤ ਕਾਫ਼ੀ ਸੁਧਰ ਜਾਣਗੇ..ਕਿਸੇ ਵੀ ਕਿਸਮ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜੇਗੀ..।