ਪੰਜਾਬ
ਲੁਧਿਆਣਾ ਪੁਲਿਸ ਵਲੋਂ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ , 30 ਵਿਅਕਤੀਆਂ ਦਾ ਗਿਰੋਹ ਗ੍ਰਿਫਤਾਰ
ਲੁਧਿਆਣਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਚਲਾ ਰਹੇ ਇੱਕ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਅਤੇ 30 ਵਿਅਕਤੀਆਂ ਦੇ ਇੱਕ ਪੂਰੇ ਗਿਰੋਹ ਨੂੰ ਗ੍ਰਿਫਤਾਰ ਕੀਤਾ,ਜਿਨ੍ਹਾਂ ਨੇ ਆਪਣੇ ਆਪ ਨੂੰ ਬਹੁ-ਰਾਸ਼ਟਰੀ ਕੰਪਨੀਆਂ ਨੂੰ ਤਕਨੀਕੀ ਸੇਵਾ ਪ੍ਰਦਾਤਾ ਵਜੋਂ ਪੇਸ਼ ਕੀਤਾ ਅਤੇ ਵੱਡੀ ਰਕਮ ਲਈ ਗਲੋਬਲ ਨਾਗਰਿਕਾਂ, ਮੁੱਖ ਤੌਰ ‘ਤੇ ਵਿਦੇਸ਼ੀ ਲੋਕਾਂ ਨੂੰ ਠੱਗਦਾ ਸੀ। ਇਹ ਜਾਣਕਾਰੀ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਰਾਹੀਂ ਦਿੱਤੀ ਹੈ ।