ਪੰਜਾਬ
ਭਾਜਪਾ ਪੰਜਾਬ ’ਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਪਾਰਲੀਮਾਨੀ ਚੋਣਾਂ ਲੜੇਗੀ: ਮਨਜਿੰਦਰ ਸਿੰਘ ਸਿਰਸਾ
ਭਾਜਪਾ ਦਾ ਕੌਮੀ ਸਕੱਤਰ ਬਣਨ ਮਗਰੋਂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਿਰ ਮੱਥਾ ਟੇਕ ਕੇ ਕੀਤਾ ਅਕਾਲ ਪੁਰਖ ਦਾ ਸ਼ੁਕਰਾਨਾ
ਚੰਡੀਗੜ੍ਹ, 5 ਸਤੰਬਰ : ਭਾਜਪਾ ਪੰਜਾਬ ਵਿਚ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਵਿਚ ਪਾਰਲੀਮਾਨੀ ਚੋਣਾਂ ਲੜੇਗੀ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਅੱਜ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਆਗੂਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਤੇ ਦੁਰਗਿਆਨਾ ਮੰਦਿਰ ਵਿਚ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਰਸਾ ਨੇ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਹੈ ਤੇ ਇਸਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪ ਚੋਣ ਲੜਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਭਾਵੇਂ ਅਕਾਲ ਦਲ ਵੱਲੋਂ ਮੋਦੀ ਸਰਕਾਰ ਦੀ ਸ਼ਲਾਘਾ ਕਰਨ ਦਾ ਸਵਾਗਤ ਹੈ ਪਰ ਸਾਡੀ ਉਹਨਾਂ ਨਾਲ ਗਠਜੋੜ ਦੀ ਕੋਈ ਗੱਲਬਾਤ ਨਹੀਂ ਚਲ ਰਹੀ। ਉਹਨਾਂ ਕਿਹਾ ਕਿ ਸਾਡੀ ਪਾਰਟੀ ਲੀਡਰਸ਼ਿਪ ਨੇ ਸਾਨੂੰ ਆਖਿਆ ਕਿ ਅਸੀਂ ਸਾਰੀਆਂ 13 ਸੀਟਾਂ ’ਤੇ ਆਪਣ ਚੋਣ ਲੜਨੀ ਹੈ।
ਇੰਡੀਆ ਗਠਜੋੜ ਬਾਰੇ ਸਵਾਲਾਂ ਦੇ ਜਵਾਬ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਦੇਸ਼ ਦੇ ਭ੍ਰਿਸ਼ਟ ਆਗੂਟਾਂ ਦਾ ਮੌਕਾਪ੍ਰਸਤ ਗਠਜੋੜ ਹੈ ਤੇ ਇਹ ਇਕ ਦੂਜੇ ਨੂੰ ਬਚਾਉਣ ਵਾਸਤੇ ਬਣਾਇਆ ਗਿਆ ਹੈ। ਉਹਨਾਂ ਕਿਹਾ ਕਿ ਕੋਈ ਵੀ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਪੁਰਾਣੀਆਂ ਵੀਡੀਓ ਵੇਖ ਸਕਦਾ ਹੈ ਜਿਸ ਵਿਚ ਉਹਨਾਂ ਐਨ ਸੀ ਪੀ ਆਗੂ ਸ੍ਰੀ ਸ਼ਰਦ ਪੁਆਰ ਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਸਭ ਤੋਂ ਭ੍ਰਿਸ਼ਟ ਦੱਸਿਆ ਸੀ। ਉਹਨਾਂ ਕਿਹਾ ਕਿ ਹੁਣ ਕਿਉਂਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਸਮੇਤ ਹੋਰ ਭ੍ਰਿਸ਼ਟਾਚਾਰ ਮਾਮਲਿਆਂ ਵਿਚ ਆਪ ਸ਼ਮੂਲੀਅਤ ਕਰ ਲਈ ਹੈ ਤਾਂ ਉਹ ਇਹਨਾਂ ਨਾਲ ਗਠਜੋੜ ਦੇ ਰਾਹ ਪੈ ਗਏ ਹਨ ਜਿਹਨਾਂ ਨੂੰ ਸਭ ਤੋਂ ਵੱਧ ਭ੍ਰਿਸ਼ਟ ਦੱਸਦੇ ਸਨ।
ਪੰਜਾਬ ’ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪ ਨਾਲ ਗਠਜੋੜ ਬਾਰੇ ਦਿੱਤੇ ਬਿਆਨ ਬਾਰੇ ਸਵਾਲ ਦੇ ਜਵਾਬ ਵਿਚ ਭਾਜਪਾ ਦੇ ਕੌਮੀ ਸਕੱਤਰ ਨੇ ਕਿਹਾ ਕਿ ਉਹ ਆਪ ਹੈਰਾਨ ਹਨ ਆਪ ਸਰਕਾਰ ਕਾਂਗਰਸ ਦੇ ਸਾਬਕਾ ਮੰਤਰੀਆਂ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਗ੍ਰਿਫਤਾਰ ਕਰ ਰਹੀ ਹੈ ਤਾਂ ਫਿਰ ਦੋਵਾਂ ਵਿਚਾਲੇ ਗਠਜੋੜ ਕਿਵੇਂ ਹੋ ਸਕਦਾ ਹੈ। ਉਹਨਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਆਪਣੀ ਕੋਈ ਵਿਚਾਰਧਾਰ ਨਹੀਂ ਹੈ।

ਇਸ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸਾਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਚ ਤੇ ਬਾਅਦ ਵਿਚ ਦੁਰਗਿਆਨਾ ਮੰਦਿਰ ਵਿਚ ਮੱਥਾ ਟੇਕਿਆ ਤੇ ਭਾਜਪਾ ਹਾਈ ਕਮਾਂਡ ਵੱਲੋਂ ਉਹਨਾਂ ਨੂੰ ਕੌਮੀ ਸਕੱਤਰ ਬਣਾਉਣ ’ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਉਹਨਾਂ ਕਿਹਾ ਕਿ ਉਹ ਸਿੱਖ ਕੌਮ ਦੇ ਪ੍ਰਤੀਨਿਧ ਹਨ ਤੇ ਜੋ ਕੁਝ ਵੀ ਜੀਵਨ ਵਿਚ ਉਹਨਾਂ ਨੂੰ ਮਿਲਿਆ ਹੈ ਉਹ ਸਿਰਫ ਸਿੱਖ ਕੌਮ ਕਰ ਕੇ ਮਿਲਿਆ ਹੈ ਤੇ ਉਹ ਹਮੇਸ਼ਾ ਸਿੱਖ ਕੌਮ ਦੀ ਸੇਵਾ ਕਰਦੇ ਰਹਿਣਗੇ ਤੇ ਧੰਨਵਾਦੀ ਰਹਿਣਗੇ।
ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਕੇਂਦਰ ਵਿਚ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ।