ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਵਲੋਂ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਫੈਸਲਾ
ਸ੍ਰੀ ਮੁਕਤਸਰ ਸਾਹਿਬ ਦੀ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ
ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਨੇ ਸਰਬਸੰਮਤੀ ਨਾਲ ਦੋਸ਼ੀ ਪੁਲਿਸ ਅਧਿਕਾਰੀਆਂ ਦੁਆਰਾ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਏ ਸ੍ਰੀ ਮੁਕਤਸਰ ਸਾਹਿਬ ਦੀ ਬਾਰ ਐਸੋਸੀਏਸ਼ਨ ਦੇ ਮੈਂਬਰ, ਸਾਡੇ ਸਹਿਯੋਗੀ ਨਾਲ ਇਕਜੁੱਟਤਾ ਵਜੋਂ 26.09.2023 ਤੋਂ ਅਣਮਿੱਥੇ ਸਮੇਂ ਲਈ ਕੰਮ ਬੰਦ ਕਰਨ ਦਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ। ਇਥੇ ਦੱਸਣਯੋਗ ਹੈ ਸ੍ਰੀ ਮੁਕਤਸਰ ਸਾਹਿਬ ਦੇ ਸੀ ਜੀ ਐਮ ਵਲੋਂ ਵਕੀਲ ਤੇ ਅਣਮਨੁੱਖੀ ਤਸ਼ੱਦਦ ਮਾਮਲੇ ਵਿਚ ਓਥੇ ਦੇ ਐਸ ਪੀ investigation , ਡੀ ਐਸ ਪੀ investigation ਸੰਜੀਵ ਗੋਇਲ , ਸੀ ਆਈ ਏ ਇੰਚਾਰਜ ਰਮਨ ਕੁਮਾਰ ਅਤੇ ਦੋ ਸੀਨੀਅਰ ਕਾਂਸਟੇਬਲ , ਇਕ ਸਿਪਾਹੀ ਤੇ ਇਕ ਹੋਮ ਗਾਰਡ ਦੇ ਜਵਾਨ ਅਤੇ 5 ਅਣ ਪਸਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਨ ਦਾ ਆਦੇਸ਼ ਦਿਤੇ ਹਨ ।
ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਨੇ ਸਰਬਸੰਮਤੀ ਨਾਲ ਪੰਜਾਬ ਅਤੇ ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨ/ਸਕੱਤਰ ਨੂੰ ਹੜਤਾਲ ਦੇ ਜਾਣ ਲਈ ਕਿਹਾ ਹੈ ।
ਵਕੀਲਾਂ ਦੀਆਂ ਹੇਠ ਲਿਖੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ;
1. ਸਾਰੀ ਘਟਨਾ ਦੀ ਜਾਂਚ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਸੁਤੰਤਰ ਏਜੰਸੀ ਨੂੰ ਸੌਂਪੀ ਜਾਵੇਗੀ।
2. ਵਕੀਲ ਵਿਰੁੱਧ ਦਰਜ ਕੀਤੀ ਗਈ ਝੂਠੀ FIR ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ।
3. ਵਕੀਲ ‘ਤੇ ਅਜਿਹਾ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
4. SSP ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।