ਪੰਜਾਬ
ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ… ਅੱਜ ਸ਼ੁਰੁ ਹੋਵੇਗੀ ਬਠਿੰਡਾ ਤੋਂ ਦਿੱਲੀ ਲਈ ਫਲਾਈਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵਾ ਦੇ ਲੋਕਾਂ ਨੂੰ ਖੁਸ਼ਖ਼ਬਰੀ ਦਿੰਦੇ ਹੋਏ ਕਿਹਾ ਹੈ ਕਿ
ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ…ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ… ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ…ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ…ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ…