ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਪਾਰਟੀ ‘ਚ ਕਰਾਇਆ ਸ਼ਾਮਲ
ਨਾਭਾ ਦਾ ਇੱਕ ਸੀਨੀਅਰ ਆਗੂ ਵੀ ਪਾਰਟੀ ਵਿੱਚ ਹੋਇਆ ਸ਼ਾਮਲ
ਚੰਡੀਗੜ੍ਹ, 18 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਗ੍ਰਾਫ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਅਤੇ ਨਾਭਾ ਦੇ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਕਰੀਬੀ ਰਾਮ ਕ੍ਰਿਸ਼ਨ ਭੋਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ,ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਅਤੇ ਨਾਭਾ ਤੋਂ ਵਿਧਾਇਕ ਦੇਵ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।
ਇਸ ਮੌਕੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਪਿਛਲੇ ਡੇਢ ਸਾਲ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੇ-ਵੱਡੇ ਚਿਹਰੇ ਲਗਾਤਾਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੁਸ਼ਪਿੰਦਰ ਸਿੰਘ ਅਤੇ ਰਾਮ ਕ੍ਰਿਸ਼ਨ ਭੋਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਾਨੂੰ ਬਹੁਤ ਬਲ ਮਿਲਿਆ ਹੈ। ਦੋਵੇਂ ਆਗੂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਨਿਰਸਵਾਰਥ ਪਾਰਟੀ ਵਿੱਚ ਸ਼ਾਮਲ ਹੋਏ ਹਨ।